ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 21 ਜੂਨ (ਖ਼ਬਰ ਖਾਸ  ਬਿਊਰੋ)


ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।

ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਇਹ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਇੱਕ ਸੁਪਨਾ ਸੀ।

ਸੁਨਾਮ ਤੋਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸਰਕਾਰੀ ਨੌਕਰੀ ਦੀ ਆਸ ਲਗਪਗ ਖ਼ਤਮ ਕਰ ਦਿੱਤੀ ਸੀ ਅਤੇ ਵਿਦੇਸ਼ ਜਾਣ ਲਈ ਆਈਲੈਟਸ ਦੀ ਪ੍ਰੀਖਿਆ ਵੀ ਦਿੱਤੀ ਸੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਦਿੱਤੇ ਮੌਕੇ ਨੇ ਉਸ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ। ਉਸ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਹੋਰ ਪੜ੍ਹੋ 👉  ਭਗਵਾਨ ਵਾਲਮੀਕਿ ਜੀ ਦਾ ਸੰਦੇਸ਼ ਸਮਾਜਿਕ ਬਰਾਬਰਤਾ ਅਤੇ ਸਨਮਾਨ ਦੀ ਨੀਂਹ: ਢਿੱਲੋਂ

ਧਾਰ ਕਲਾਂ, ਪਠਾਨਕੋਟ ਦੇ ਕੁਨਾਲ ਠਾਕੁਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਹਮਣੇ ਦੇਖਣਾ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੱਚਮੁੱਚ ਬਦਲ ਦਿੱਤਾ ਹੈ।

ਇੱਕ ਹੋਰ ਨਵ-ਨਿਯੁਕਤ ਸਹਾਇਕ ਜ਼ਿਲ੍ਹਾ ਅਟਾਰਨੀ ਨੇ ਵੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਦੀ ਸ਼ਲਾਘਾ ਕੀਤੀ ਅਤੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਣ ‘ਤੇ ਮਾਣ ਪ੍ਰਗਟ ਕੀਤਾ।

ਇੱਕ ਉਮੀਦਵਾਰ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨੌਕਰੀ ਦਾ ਤੀਜਾ ਮੌਕਾ ਹੈ। ਉਸ ਨੇ ਕਿਹਾ ਕਿ ਹੁਣ ਉਸ ਨੂੰ ਸਬ ਸਟੇਸ਼ਨ ਵਿੱਚ ਜੂਨੀਅਰ ਇੰਜਨੀਅਰ (ਜੇ.ਈ.) ਵਜੋਂ ਨਿਯੁਕਤ ਕੀਤਾ ਗਿਆ ਹੈ, ਜਿਸ ਦਾ ਸਿਹਰਾ ਸੂਬਾ ਸਰਕਾਰ ਦੇ ਸਿਰ ਬੱਝਦਾ ਹੈ।

ਹੋਰ ਪੜ੍ਹੋ 👉  ਪਰਗਟ ਨੇ ਲਾਇਆ ਝੋਨੇ ਦੀ ਖ਼ਰੀਦ ਵਿੱਚ 4,000 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼

ਜਲੰਧਰ ਤੋਂ ਆਏ ਇਕ ਉਮੀਦਵਾਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਇੱਕ ਫੌਜੀ ਦਾ ਪੁੱਤਰ ਹੈ ਅਤੇ ਉਸ ਦੇ ਪਿਤਾ ਨੂੰ ਹਾਲ ਹੀ ਵਿੱਚ ਦਿਲ ਦਾ ਦੌਰਾ ਪਿਆ ਸੀ ਅਤੇ ਉਹ ਹਸਪਤਾਲ ਵਿੱਚ ਦਾਖ਼ਲ ਹਨ। ਉਸ ਨੇ ਕਿਹਾ ਕਿ ਉਸ ਦੇ ਪਿਤਾ ਠੀਕ ਹੋਣੇ ਸ਼ੁਰੂ ਹੋ ਗਏ ਹਨ ਅਤੇ ਉਸ ਨੇ ਇਸ ਨਿਯੁਕਤੀ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਬਠਿੰਡਾ ਦੇ ਕੌਸ਼ਲ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਪੂਰੀ ਭਰਤੀ ਪ੍ਰਕਿਰਿਆ ਸੱਚਮੁੱਚ ਪਾਰਦਰਸ਼ੀ ਸੀ। ਉਸ ਨੇ 54,000 ਤੋਂ ਵੱਧ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਨੌਕਰੀਆਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਹੋਰ ਪੜ੍ਹੋ 👉  ਕੇ.ਸੀ. ਵੇਣੂਗੋਪਾਲ 26 ਨੂੰ ਪੰਜਾਬ ਆਉਣਗੇ, ਚੋਣਾਂ ਦੀਆਂ ਤਿਆਰੀਆਂ ’ਤੇ ਹੋਵੇਗਾ ਮੰਥਨ

ਪੀ.ਐਸ.ਪੀ.ਸੀ.ਐਲ. ਵਿੱਚ ਜੇ.ਈ. ਵਜੋਂ ਚੁਣੇ ਗਏ ਅਬੋਹਰ ਤੋਂ ਇੱਕ ਹੋਰ ਉਮੀਦਵਾਰ ਨੇ ਇਸ ਨੂੰ ਆਪਣੀ ਜ਼ਿੰਦਗੀ ਦਾ ਸੁਨਹਿਰੀ ਪਲ ਦੱਸਿਆ। ਉਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨੌਕਰੀ ਨਿਰੋਲ ਮੈਰਿਟ ਦੇ ਆਧਾਰ ‘ਤੇ ਮਿਲੀ ਅਤੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਨੇ ਹਜ਼ਾਰਾਂ ਲੋਕਾਂ ਨੂੰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਬਦਲੀ ਹੈ।

———

Leave a Reply

Your email address will not be published. Required fields are marked *