ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਚੰਡੀਗੜ੍ਹ, 14 ਜੂਨ (ਖ਼ਬਰ ਖਾਸ ਬਿਊਰੋ)

 ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਸਰਦਾਰ ਸਿਕੰਦਰ ਸਿੰਘ ਮਲੂਕਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ।

ਸਰਦਾਰ ਮਲੂਕਾ ਨੂੰ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉੱਘੇ ਆਗੂ ਨੇ ਪਾਰਟੀ ਵਾਸਤੇ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਉਹ ਅੱਗੇ ਵੀ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਨਗੇ। ਉਹਨਾਂ ਕਿਹਾ ਕਿ ਅਸੀਂ ਵੇਖ ਰਹੇ ਹਾਂ ਕਿ ਪਿਛਲੇ ਸਮੇਂ ਵਿਚ ਵੱਖ-ਵੱਖ ਕਾਰਣਾਂ ਕਰ ਕੇ ਪਾਰਟੀ ਛੱਡ ਗਏ ਆਗੂ ਮੁੜ ਤੋਂ ਵਾਪਸੀ ਕਰ ਰਹੇ ਹਨ।

ਹੋਰ ਪੜ੍ਹੋ 👉  ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ

ਪਿਛਲੇ ਦਿਨੀਂ ਸਰਦਾਰ ਸੋਹਣ ਸਿੰਘ ਠੰਢਲ ਤੇ ਸ੍ਰੀ ਅਨਿਲ ਜੋਸ਼ੀ ਮੁੜ ਪਾਰਟੀ ਵਿਚ ਸ਼ਾਮਲ ਹੋਏ ਸਨ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਸਰਦਾਰ ਮਲੂਕਾ ਦੀ ਵਾਪਸੀ ਆਉਂਦੇ ਦਿਨਾਂ ਵਿਚ ਪਾਰਟੀ ਦੀ ਪੂਰਨ ਏਕਤਾ ਦਾ ਰਾਹ ਪੱਧਰਾ ਕਰੇਗੀ। ਸਰਦਾ

ਰ ਬਾਦਲ ਨੇ ਸਮੁੱਚੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਇਕਜੁੱਟ ਹੋਣ।
ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਉਹਨਾਂ ਨੂੰ ਦੱਸਿਆ ਹੈ ਕਿ ਉਹ ਤੁਰੰਤ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਪ੍ਰਚਾਰ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਲੁਧਿਆਣਾ ਪੱਛਮੀ ਹਲਕੇ ਵਿਚ ਪਾਰਟੀ ਦਾ ਆਧਾਰ ਹਰ ਦਿਨ ਵੱਧ ਰਿਹਾ ਹੈ ਤੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਪ੍ਰਧਾਨ ਪ੍ਰੀਤੀ ਮਲਹੋਤਰਾ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ।

ਹੋਰ ਪੜ੍ਹੋ 👉  ਜਾਤੀ ਜਨਗਣਨਾ ਸਹੀ ਨਾ ਹੋਣ ਨਾਲ OBC ਅਤੇ ਵੰਚਿਤ ਵਰਗਾਂ ਦੀ ਪ੍ਰਭਾਵਿਤ ਹੋਵੇਗੀ ਹਿੱਸੇਦਾਰੀ: ਰੰਧਾਵਾ

Leave a Reply

Your email address will not be published. Required fields are marked *