ਮਹਿਲਾ ਕਾਂਸਟੇਬਲ ਅਮਨਦੀਪ ਕੌਰ ਉਰਫ਼ ਥਾਰ ਵਾਲੀ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਜਮਾਨਤ

ਚੰਡੀਗੜ੍ਹ 21 ਜੁਲਾਈ ( ਖ਼ਬਰ ਖਾਸ ਬਿਊਰੋ)

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਸਿਪਾਹੀ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਪੰਜਾਬ ਵਿਜੀਲੈਂਸ ਨੇ ਅਮਨਦੀਪ ਕੌਰ ਨੂੰ  ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਬਰਖਾਸਤ ਕਾਂਸਟੇਬਲ ਦੀਆਂ ਲਗਭਗ 1.35 ਕਰੋੜ ਰੁਪਏ ਦੀਆਂ ਜਾਇਦਾਦਾਂ ਹੁਣ ਤੱਕ ਫ੍ਰੀਜ਼ ਕੀਤੀਆਂ ਗਈਆਂ ਹਨ।

ਬਠਿੰਡਾ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਖ਼ਬਰਾਂ ਵਿੱਚ ਆਈ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ  ਥਾਰ ਵਾਲੀ ਕਰਕੇ  ਮਸ਼ਹੂਰ ਹੈ। ਉਸ ਦੀਆਂ ਸ਼ੋਸ਼ਲ ਮੀਡੀਆ ਉਤੇ ਕਾਫ਼ੀ ਫਾਲੋਅਰਜ਼ ਹਨ। ਬੀਬੀ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਥਾਰ ਵਾਲੀ ਤੋਂ ਬਰਖਾਸਤ ਕਾਂਸਟੇਬਲ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਮਨਦੀਪ ਕੌਰ ਨੇ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਹੋਰ ਪੜ੍ਹੋ 👉  ਕਾਂਗਰਸ ਨੇ ਔਰਤਾਂ ਲਈ 3000 ਰੁਪਏ ਦੀ ਬਜਾਏ 51,000 ਰੁਪਏ ਦੇਣ ਦੀ ਮੰਗ ਕੀਤੀ

ਅਮਨਦੀਪ ਕੌਰ ਇਸ ਸਮੇਂ ਬਠਿੰਡਾ ਜੇਲ੍ਹ ਵਿੱਚ ਬੰਦ ਹੈ, ਜਿਸਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 26 ਮਈ ਨੂੰ ਪਿੰਡ ਬਾਦਲ ਦੇ ਇੱਕ ਮਸ਼ਹੂਰ ਗਾਇਕ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਹ ਵਿਜੀਲੈਂਸ ਕੋਲ ਪੁਲਿਸ ਰਿਮਾਂਡ ‘ਤੇ ਵੀ ਸੀ, ਪਰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਸਨੂੰ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਜਿੱਥੋਂ ਉਸਨੇ ਹੁਣ ਇਹ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ, ਪਰ ਹੁਣ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਹੋਰ ਪੜ੍ਹੋ 👉  ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨਾਂ, ਮਜ਼ਦੂਰਾਂ ਤੇ ਦੇਸ਼ ਦੀ ਆਰਥਿਕਤਾ ਲਈ ਘਾਤਕ ਹੋਵੇਗਾ: ਡਾ. ਦਰਸ਼ਨ ਪਾਲ

ਇੱਥੇ ਦੱਸਿਆ ਜਾਂਦਾ ਹੈ ਕਿ ਪੰਜਾਬ ਪੁਲਿਸ ਦੀ ਐਸਟੀਐਫ ਟੀਮ ਨੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਦੋਸ਼ੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਬਾਦਲ ਰੋਡ ਤੋਂ ਕਾਲੀ ਥਾਰ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ 17.71 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ, ਜਿਸ ਕਾਰਨ ਡੀਜੀਪੀ ਨੇ ਅਗਲੇ ਹੀ ਦਿਨ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਜਦੋਂ ਮਹਿਲਾ ਪੁਲਿਸ ਕਰਮਚਾਰੀ ਅਮਨਦੀਪ ਕੌਰ ਨੂੰ ਨਸ਼ੀਲੇ ਪਦਾਰਥਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਤਾਂ ਲੋਕਾਂ ਨੇ ਉਸਦੇ ਸਾਰੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨੇ ਸ਼ੁਰੂ ਕਰ ਦਿੱਤੇ ਸਨ। ਲੋਕਾਂ ਨੇ ਉਸਨੂੰ ਇੰਸਟਾ ਕਵੀਨ ਦਾ ਨਾਮ ਦਿੱਤਾ ਸੀ।

ਹੋਰ ਪੜ੍ਹੋ 👉  ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬਦਨਾਮ ਕਰਨ ਵਾਲਿਆਂ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ: ਵੜਿੰਗ

Leave a Reply

Your email address will not be published. Required fields are marked *