ਯੁੱਧ ਨਸ਼ਿਆਂ ਵਿਰੁਧ-98ਵੇਂ ਦਿਨ1.3 ਕਿਲੋ ਹੈਰੋਇਨ, ਡੇਢ ਲੱਖ ਰੁਪਏ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 7 ਜੂਨ (ਖ਼ਬਰ ਖਾਸ ਬਿਊਰੋ)

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 98 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,296 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਹੋਰ ਪੜ੍ਹੋ 👉  ਜਾਤੀ ਜਨਗਣਨਾ ਸਹੀ ਨਾ ਹੋਣ ਨਾਲ OBC ਅਤੇ ਵੰਚਿਤ ਵਰਗਾਂ ਦੀ ਪ੍ਰਭਾਵਿਤ ਹੋਵੇਗੀ ਹਿੱਸੇਦਾਰੀ: ਰੰਧਾਵਾ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 492 ਥਾਵਾਂ ’ਤੇ ਛਾਪੇਮਾਰੀ ਕੀਤੀ , ਇਸ ਦੌਰਾਨ ਰਾਜ ਭਰ ਵਿੱਚ 97 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 528 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਹੋਰ ਪੜ੍ਹੋ 👉  ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 94 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *