‘ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ ‘ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ


ਚੰਡੀਗੜ੍ਹ, 17 ਸਤੰਬਰ (ਖ਼ਬਰ ਖਾਸ ਬਿਊਰੋ)

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 200ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 414 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 61 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 200 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29, 930 ਹੋ ਗਈ ਹੈ।

ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 323 ਗ੍ਰਾਮ ਹੈਰੋਇਨ, 126 ਕਿਲੋ ਭੁੱਕੀ, 525 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਹੋਰ ਪੜ੍ਹੋ 👉  ਕਲਾਗ੍ਰਾਮ ਵਿਖੇ ਗਿੱਧੇ,ਭੰਗੜੇ ਗੱਤਕਾ, ਝੁਮਰ, ਜਿੰਦੂਆ, ਲੂਡੀ ਨੇ ਦਰਸ਼ਕ ਕੀਲੇ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 449 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਹੋਰ ਪੜ੍ਹੋ 👉  ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 60 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *