‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ,ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 17 ਨਵੰਬਰ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 261ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 313 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ਵਿੱਚ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 57 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 261 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,969 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.2 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 11 ਕਿਲੋ ਭੁੱਕੀ, 2168 ਨਸ਼ੀਲੀਆਂ ਗੋਲੀਆਂ ਅਤੇ 1.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਹੋਰ ਪੜ੍ਹੋ 👉  ਜਾਤੀ ਜਨਗਣਨਾ ਸਹੀ ਨਾ ਹੋਣ ਨਾਲ OBC ਅਤੇ ਵੰਚਿਤ ਵਰਗਾਂ ਦੀ ਪ੍ਰਭਾਵਿਤ ਹੋਵੇਗੀ ਹਿੱਸੇਦਾਰੀ: ਰੰਧਾਵਾ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੋਧੀ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 313 ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 335 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਹੋਰ ਪੜ੍ਹੋ 👉  ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *