ਯੁੱਧ ਨਸ਼ਿਆਂ ਵਿਰੁੱਧ’: 326ਵੇਂ ਦਿਨ ਪੰਜਾਬ ਪੁਲਿਸ ਨੇ 152 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 21 ਜਨਵਰੀ (ਖ਼ਬਰ ਖਾਸ ਬਿਊਰੋ)
ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ”ਦੇ ਲਗਾਤਾਰ 326ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 309 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ  152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 326 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,748 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 377 ਗ੍ਰਾਮ ਹੈਰੋਇਨ, 1529 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5200 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਹੋਰ ਪੜ੍ਹੋ 👉  ਪਰਿਵਾਰ ਗਿਆ ਸੀ ਹਜ਼ੂਰ ਸਾਹਿਬ ਪਿੱਛੋ ਫੌਜੀ ਨੇ ਲੈ ਲਿਆ ਫਾਹਾ, ਮੌਤ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 309 ਥਾਵਾਂ ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 319 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਹੋਰ ਪੜ੍ਹੋ 👉  ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਡਿਕਸ਼ਨ ਐਂਡ ਪ੍ਰੀਵੈਨਸ਼ਨ  – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *