ਯੁੱਧ ਨਸ਼ਿਆਂ ਵਿਰੁੱਧ’ : 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 27 ਜੂਨ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, 118 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,473 ਹੋ ਗਈ ਹੈ।

ਹੋਰ ਪੜ੍ਹੋ 👉  ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦਾ ਲਿਆ ਜਾਇਜ਼ਾ

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 488 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 505 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਹੋਰ ਪੜ੍ਹੋ 👉  ਨਗਰ ਕੌਂਸਲ ਦਾ  ਪ੍ਰਧਾਨ ਬਣਨ ਦੇ ਚਾਹਵਾਨਾਂ ਵਲੋਂ ਜੋੜ ਤੋੜ ਦੀ ਰਾਜਨੀਤੀ ਸ਼ੁਰੂ

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 78 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *