ਯੂਨੀਅਨ ਬੈਂਕ ਆਫ਼ ਇੰਡੀਆ ਨੇ ਮਿਸ਼ਨ ਚੜ੍ਹਦੀ ਕਲਾ ਫੰਡ ਵਿਚ ਦੋ ਕਰੋੜ ਦਾ ਯੋਗਦਾਨ ਪਾਇਆ

ਚੰਡੀਗੜ੍ਹ, 20 ਸਤੰਬਰ (ਖ਼ਬਰ ਖਾਸ  ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਦੇ ‘ਤੇ ਸਕਾਰਾਤਮਕ ਹੁੰਗਾਰਾ ਭਰਦੇ ਹੋਏ ਯੂਨੀਅਨ ਬੈਂਕ ਆਫ਼ ਇੰਡੀਆ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਵਿੱਚ ਦੋ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ।

ਇਸ ਨੇਕ ਕਾਰਜ ਲਈ ਬੈਂਕ ਪ੍ਰਬੰਧਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਕ ਹਜ਼ਾਰ ਤੋਂ ਵੱਧ ਸਮਾਜ ਸੇਵੀ ਪਹਿਲਾਂ ਹੀ ਚੜ੍ਹਦੀ ਕਲਾ ਮਿਸ਼ਨ ਦਾ ਸਮਰਥਨ ਕਰਨ ਲਈ ਅੱਗੇ ਆ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਯੂਨੀਅਨ ਬੈਂਕ ਆਫ਼ ਇੰਡੀਆ ਹੁਣ ਦੋ ਕਰੋੜ ਰੁਪਏ ਦਾ ਚੈੱਕ ਸੌਂਪ ਕੇ ਯੋਗਦਾਨ ਪਾਉਣ ਵਾਲਿਆਂ ਦੀ ਇਸ ਵਧਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ, ਜਿਸ ਨਾਲ ਹਾਲ ਹੀ ਵਿੱਚ ਹੜ੍ਹਾਂ ਨਾਲ ਤਬਾਹ ਹੋਏ ਸੂਬੇ ਦੇ ਮੁੜ ਨਿਰਮਾਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਸ਼ਨ ਚੜ੍ਹਦੀ ਕਲਾ ਫੰਡ ਇਕੱਠਾ ਕਰਨ ਵਾਲੀ ਇੱਕ ਵਿਸ਼ਵਵਿਆਪੀ ਮੁਹਿੰਮ ਹੈ, ਜੋ 2025 ਦੇ ਪੰਜਾਬ ਹੜ੍ਹ ਪੀੜਤਾਂ ਲਈ ਸੂਬਾ ਸਰਕਾਰ ਦੀਆਂ ਮੁੜ-ਵਸੇਬਾ ਪਹਿਲਕਦਮੀਆਂ ਲਈ ਫੰਡ ਇਕੱਠਾ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਹੋਰ ਪੜ੍ਹੋ 👉  ਪਰਗਟ ਆਪਣੀ ਟੀਮ ਨਾਲ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਸੰਤਾਂ ਤੋਂ ਲਿਆ ਆਸ਼ੀਰਵਾਦ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਹਾਲ ਹੀ ਵਿੱਚ ਇੱਕ ਅਜਿਹੀ ਕੁਦਰਤੀ ਆਫ਼ਤ ਦੇਖੀ ਹੈ, ਜੋ ਪੀੜ੍ਹੀਆਂ ਤੱਕ ਲੋਕਾਂ ਦੇ ਚੇਤਿਆਂ ਵਿੱਚ ਉੱਕਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ, “ਹੜ੍ਹਾਂ ਨੇ ਸਿਰਫ਼ ਪਾਣੀ ਹੀ ਨਹੀਂ ਲਿਆਂਦਾ, ਸਗੋਂ ਲੱਖਾਂ ਸੁਪਨਿਆਂ ਨੂੰ ਰੋੜ੍ਹ ਦਿੱਤਾ।” ਉਨ੍ਹਾਂ ਇਸ ਨੂੰ ਪੰਜਾਬ ਦੇ ਹਾਲੀਆ ਇਤਿਹਾਸ ਵਿੱਚ ਸਭ ਤੋਂ ਭਿਆਨਕ ਦੁਖਾਂਤਾਂ ਵਿੱਚੋਂ ਇੱਕ ਦੱਸਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਦਾ ਸਭ ਤੋਂ ਵੱਡਾ ਇਮਤਿਹਾਨ ਵੀ ਹੈ ਪਰ ਇਤਿਹਾਸ ਦਰਸਾਉਂਦਾ ਹੈ ਕਿ ਪੰਜਾਬ ਹਮੇਸ਼ਾ ਹਰ ਸੰਕਟ ਵਿੱਚੋਂ ਮਜ਼ਬੂਤੀ ਨਾਲ ਉਭਰਦਾ ਹੈ।

ਹੋਰ ਪੜ੍ਹੋ 👉  ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਚਾਰ ਦੋਸ਼ੀਆਂ ਦਾ ਸੀਬੀਆਈ ਨੂੰ ਮਿਲਿਆ ਰਿਮਾਂਡ

ਇਸ ਪਹਿਲਕਦਮੀ ਪਿੱਛੇ ਦੀ ਭਾਵਨਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਜਿਵੇਂ ਮੁਸੀਬਤ ਦੇ ਸਾਹਮਣੇ ਚੜ੍ਹਦੀ ਕਲਾ ਤਾਕਤ ਅਤੇ ਆਸ਼ਾਵਾਦ ਦੀ ਸਦੀਵੀ ਸਿੱਖ ਭਾਵਨਾ ਨੂੰ ਦਰਸਾਉਂਦੀ ਹੈ, ਉਸੇ ਤਰ੍ਹਾਂ ਮਿਸ਼ਨ ਚੜ੍ਹਦੀ ਕਲਾ ਦੁਨੀਆ ਭਰ ਦੇ ਸਾਰੇ ਪੰਜਾਬੀਆਂ ਨੂੰ ਇਸ ਬੇਮਿਸਾਲ ਮੁਸ਼ਕਲ ਦੇ ਸਮੇਂ ਇੱਕ ਪਰਿਵਾਰ ਵਜੋਂ ਇਕੱਠੇ ਹੋਣ ਦਾ ਸੱਦਾ ਹੈ।” ਉਨ੍ਹਾਂ ਉਮੀਦ ਪ੍ਰਗਟਾਈ ਕਿ ਦੁਨੀਆ ਭਰ ਦੇ ਹੋਰ ਪੰਜਾਬੀ ਆਪਣੇ ਸੁਪਨਿਆਂ ਦੇ ਪੰਜਾਬ ਦੇ ਪੁਨਰ ਨਿਰਮਾਣ ਲਈ ਖੁੱਲ੍ਹ ਕੇ ਯੋਗਦਾਨ ਪਾਉਂਦੇ ਰਹਿਣਗੇ। ਪਾਰਦਰਸ਼ਤਾ ਅਤੇ ਜਵਾਬਦੇਹੀ ਦਾ ਭਰੋਸਾ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਪੁਸ਼ਟੀ ਕੀਤੀ ਕਿ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ-ਵਸੇਬੇ ਲਈ ਸਮਝਦਾਰੀ ਨਾਲ ਖ਼ਰਚਿਆਂ ਜਾਵੇਗਾ।

ਹੋਰ ਪੜ੍ਹੋ 👉  ਹਵਾਈ ਅੱਡੇ ’ਤੇ ਹੋਏ ਚਲਾਨ ਦੀ ਸਲਿੱਪ ਜਨਤਕ ਕਰਨ ਮੁੱਖ ਮੰਤਰੀ: ਅਨਿਲ ਸਰੀਨ  

Leave a Reply

Your email address will not be published. Required fields are marked *