ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਮੰਨੀਆਂ, ਹੜਤਾਲ ਖ਼ਤਮ

ਚੰਡੀਗੜ੍ਹ 30 ਜੂਨ ( ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਹੜਤਾਲੀ ਡਾਕਟਰਾਂ ਦੇ ਦਬਾਅ ਹੇਠ ਝੁੱਕ ਗਈ ਹੈ। ਸਰਕਾਰ ਨੇ  ਡਾਕਟਰਾਂ ਦੀਆਂ ਕਾਫ਼ੀ ਮੰਗਾਂ ਮੰਨ ਲਈਆਂ ਹਨ। ਦੱਸਿਆ ਜਾਂਦਾ ਹੈ ਕਿ  ਮੰਤਰੀਆਂ ਦੇ ਸਮੂਹ ਨਾਲ ਮੀਟਿੰਗ ਉਪਰੰਤ ਡਾਕਟਰਾਂ ਨੇ ਹੜਤਾਲ  ਖ਼ਤਮ ਕਰਨ ਦਾ ਵਾਅਦਾ ਕੀਤਾ ਹੈ। ਹੜਤਾਲ ਖ਼ਤਮ ਹੋਣ ਨਾਲ ਮਰੀਜ਼ਾ ਨੂੰ ਕਾਫ਼ੀ ਰਾਹਤ ਮਿਲੇਗੀ। ਹਸਪਤਾਲਾਂ ਵਿਚ ਮਰੀਜ਼ਾਂ ਤੇ ਡਾਕਟਰਾਂ ਵਿਚ ਤਕਰਾਰ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ।ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ।

ਹੋਰ ਪੜ੍ਹੋ 👉  ਗਲਤ ਈ-ਚਲਾਨਾਂ ਨੂੰ ਚੁਣੌਤੀ ਦੇਣ ਦਾ ਹੈ ਅਧਿਕਾਰ, ਪੜੋ ਕਿਵੇਂ ਤੇ ਕਿੱਥੇ ਦੇਣੀ ਹੈ ਚੁਣੌਤੀ

ਮੀਟਿੰਗ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਸ਼ਾਮਲ ਸਨ, ਦੌਰਾਨ ਰੈਜ਼ੀਡੈਂਟ ਡਾਕਟਰਾਂ ਦੁਆਰਾ ਉਠਾਈਆਂ ਗਈਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ।

ਇਸ ਵਿਆਪਕ ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਦੇ ਰੈਜ਼ੀਡੈਂਟ ਡਾਕਟਰਾਂ ਦੇ ਫੋਰਮ ਦੁਆਰਾ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸਹਿਮਤੀ ਦਿੱਤੀ। ਇਸ ਸਕਾਰਾਤਮਕ ਨਤੀਜੇ ਤੋਂ ਬਾਅਦ, ਫੋਰਮ ਦੇ ਨੁਮਾਇੰਦਿਆਂ ਨੇ ਆਪਣੀ ਹੜਤਾਲ ਸਮਾਪਤ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ, ਜਿਸ ਨਾਲ ਰਾਜ ਭਰ ਵਿੱਚ ਸਿਹਤ ਸੰਭਾਲ ਸੇਵਾਵਾਂ ਜਾਰੀ ਰਹਿਣਗੀਆਂ।

ਹੋਰ ਪੜ੍ਹੋ 👉  ਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਸੱਤ  ਦਿਨਾਂ ਵਿੱਚ ਮੰਗੀ ਸਰਕਾਰ ਤੋਂ ਰਿਪੋਰਟ ਤਲਬ

ਇਸ ਮੌਕੇ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਸਿਹਤ ਸੰਭਾਲ ਨਾਲ ਸਬੰਧਤ ਪੇਸ਼ੇਵਰਾਂ ਅਤੇ ਜਨਤਾ ਦੋਵਾਂ ਦੀ ਭਲਾਈ ਨੂੰ ਤਰਜੀਹ ਦਿੰਦੇ ਹੋਏ ਸਰਕਾਰ ਅਤੇ ਡਾਕਟਰੀ ਭਾਈਚਾਰੇ ਵਿਚਕਾਰ ਇੱਕ ਸਹਿਯੋਗੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਹੈ।

ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਪ੍ਰਤੀਨਿਧੀਆਂ ਵਿੱਚ ਡਾ. ਰਮਨਦੀਪ ਸਿੰਘ (ਪ੍ਰਧਾਨ ਆਰ.ਡੀ.ਏ ਪਟਿਆਲਾ), ਡਾ. ਅਕਸ਼ੈ ਸੇਠ (ਮੁੱਖ ਸਰਪ੍ਰਸਤ ਆਰ.ਡੀ.ਏ ਪਟਿਆਲਾ), ਡਾ. ਗੁਰਭਗਤ ਸਿੰਘ (ਜਨਰਲ ਸਕੱਤਰ), ਡਾ. ਮਿਲਾਨ (ਸਲਾਹਕਾਰ), ਡਾ. ਮਹਿਤਾਬ ਸਿੰਘ ਬੱਲ (ਪ੍ਰੈਸ ਸਕੱਤਰ), ਅਤੇ ਕਾਰਜਕਾਰੀ ਮੈਂਬਰ ਡਾ. ਗੁਰਜੀਤ ਸਿੰਘ ਅਤੇ ਡਾ. ਦਰਸ਼ਦੀਪ ਸਿੰਘ ਸ਼ਾਮਲ ਸਨ।

ਹੋਰ ਪੜ੍ਹੋ 👉  ਹੁਣ ਬਰਨਾਲਾ ਵਿਖੇ ਸਫਾਈ ਮਜ਼ਦੂਰਾਂ ਉਤੇ ਕੀਤਾ ਪੁਲਿਸ ਨੇ ਲਾਠੀਚਾਰਜ਼

Leave a Reply

Your email address will not be published. Required fields are marked *