ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਸ਼ੁਰੂ, ਸੁਖਬੀਰ ਨੇ ਪਿੰਡ ਬਾਦਲ ਚ ਲਈ ਮੈਂਬਰਸ਼ਿਪ,50 ਲੱਖ ਭਰਤੀ ਦਾ ਦਾਅਵਾ

ਚੰਡੀਗੜ੍ਹ 20 ਜਨਵਰੀ (ਖ਼ਬਰ ਖਾਸ  ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਜੱਦੀ ਪਿੰਡ ਬਾਦਲ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 25 ਲੱਖ ਮੈਂਬਰ ਭਰਤੀ ਕਰਨ ਦਾ ਟੀਚਾ ਰੱਖਿਆ ਹੈ ਅਤੇ ਇੱਕ ਮਾਰਚ ਨੂੰ ਪਾਰਟੀ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।

ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦੱਸਿਆ ਕਿ ਇਹ ਭਰਤੀ ਮੁਹਿੰਮ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਅੱਜ ਆਪਣੇ ਪਿੰਡ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਲਈ ਹੈ। ਉਹਨਾਂ ਨੇ ਦੱਸਿਆ ਕਿ ਹੁਣ ਤੱਕ ਦੀਆਂ ਮਿਲੀਆਂ ਰਿਪੋਰਟਾਂ ਮੁਤਾਬਕ ਪਹਿਲੇ ਦਿਨ 40 ਹਜਾਰ ਮੈਂਬਰ ਬਣ ਚੁੱਕੇ ਹਨ।

ਅਕਾਲੀ ਦਲ ਵੱਲੋਂ ਭਰਤੀ ਮੁਹਿੰਮ ਸ਼ੁਰੂ, ਭਰਤੀ ਪਰਚੀਆਂ ਦੀਆਂ ਕਾਪੀਆਂ ਪਾਰਟੀ ਆਗੂਆਂ ਨੂੰ ਵੰਡਣੀਆਂ ਸ਼ੁਰੂ

ਹੋਰ ਪੜ੍ਹੋ 👉  ਵਿਧਾਇਕਾਂ ਵੱਲੋਂ ਬਿਨ੍ਹਾਂ ਪੜ੍ਹੇ ਬੇਅਦਬੀ ਬਿੱਲ ‘ਤੇ ਸਹਿਮਤੀ ਦੇਣਾ ਗੰਭੀਰ ਲਾਪਰਵਾਹੀ : ਢਿੱਲੋਂ

 

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ’ਕਰਮਭੂਮੀ’ ਪਿੰਡ ਬਾਦਲ ਵਿਖੇ ਪਾਰਟੀ ਦੀ ਮੈਂਬਰਸ਼ਿਪ ਭਰਤੀ ਦੀ ਮੁਹਿੰਮ ਦਾ ਆਗਾਜ਼ ਕੀਤਾ ਜਿਥੇ ਸੀਨੀਅਰ ਆਗੂ ਸਰਦਾਰ ਸੁਖਬੀਰ ਸਿੰਘ ਬਾਦਲ ਨੇ 10 ਰੁਪਏ ਜਮ੍ਹਾਂ ਕਰਵਾ ਕੇ ਪਹਿਲੀ ਮੈਂਬਰਸ਼ਿਪ ਪਰਚੀ ਹਾਸਲ ਕੀਤੀ।

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ  ਬਲਵਿੰਦਰ ਸਿੰਘ ਭੂੰਦੜ ਨੇ ਬਾਅਦ ਵਿਚ ਪਾਰਟੀ ਦੇ ਮੁੱਖ ਦਫਤਰ ਵਿਚ ਭਰਤੀ ਮੁਹਿੰਮ ਸ਼ੁਰੂ ਕਰਵਾਈ ਤੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਰਦਾਰ ਸੁੱਚਾ ਸਿੰਘ ਲੰਗਾਹ ਨੂੰ ਮੈਂਬਰਸ਼ਿਪ ਪਰਚੀਆਂ ਸੌਂਪੀਆਂ। ਸੀਨੀਅਰ ਆਗੂ ਤੇ ਵਰਕਰ ਵੀ ਇਸ ਮੌਕੇ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਤੇ ਮੈਂਬਰਸ਼ਿਪ ਭਰਤੀ ਪਰਚੀਆਂ ਹਾਸਲ ਕੀਤੀਆਂ। ਸੂਬੇ ਭਰ ਵਿਚ ਇਹ ਭਰਤੀ ਮੁਹਿੰਮ ਪਰਚੀਆਂ ਭੇਜੀਆਂ ਜਾ ਰਹੀਆਂ।

ਸੂਬੇ ਭਰ ਤੋਂ ਪਾਰਟੀ ਦੀ ਭਰਤੀ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਤੇ ਮੁਹਾਲੀ, ਪਟਿਆਲਾ, ਸੰਗਰੂਰ ਅਤੇ ਫਰੀਦਕੋਟ ਤੇ ਹੋਰ ਥਾਵਾਂ ’ਤੇ ਪਾਰਟੀ ਆਗੂ ਮੈਂਬਰਸ਼ਿਪ ਪਰਚੀਆਂ ਲੈ ਰਹੇ ਹਨ। ਹਜ਼ਾਰਾਂ ਵਰਕਰਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਨ ਵਾਸਤੇ 10-10 ਰੁਪਏ ਦੀਆਂ ਪਰਚੀਆਂ ਕੱਟਵਾ ਕੇ ਮੈਂਬਰਸ਼ਿਪ ਹਾਸਲ ਕੀਤੀ ਹੈ।

ਹੋਰ ਪੜ੍ਹੋ 👉  ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ

ਪਿੰਡ ਬਾਦਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਹਿਲੇ ਹੀ ਦਿਨ ਭਰਤੀ ਪ੍ਰਤੀ ਲਾਮਿਸਾਲ ਹੁੰਗਾਰਾ ਮਿਲਿਆ ਹੈ। ਉਹਨਾਂ ਕਿਹਾ ਕਿ ਸਾਨੂੰ ਆਸ ਹੈ ਕਿ ਇਕੱਲੇ ਲੰਬੀ ਹਲਕੇ ਤੋਂ ਅਸੀਂ 40 ਹਜ਼ਾਰ ਮੈਂਬਰ ਭਰਤੀ ਕਰਾਂਗੇ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਇਸ ਇਕ ਮਹੀਨੇ ਦੀ ਭਰਤੀ ਮੁਹਿੰਮ ਦੌਰਾਨ 50 ਲੱਖ ਤੋਂ ਜ਼ਿਆਦਾ ਮੈਂਬਰ ਭਰਤੀ ਕਰ ਲਵਾਂਗੇ।

ਇਸ ਦੌਰਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਾਰੇ ਸੂਬੇ ਵਿਚ ਮੈਂਬਰਸ਼ਿਪ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਭਰਤੀ ਵਾਸਤੇ ਸਿਰਫ 10 ਰੁਪਏ ਮੈਂਬਰਸ਼ਿਪ ਫੀਸ ਲਈ ਜਾਵੇਗੀ। ਉਹਨਾਂ ਕਿਹਾ ਕਿ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਅੱਜ ਮੀਟਿੰਗ ਹੋਈ ਜਿਸ ਵਿਚ ਫੈਸਲਾ ਲਿਆ ਗਿਆ ਕਿ ਮੁੱਖ ਚੋਣ ਅਫਸਰ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਭਰਤੀ ਵਾਸਤੇ ਨਿਯੁਕਤ ਕੀਤੇ ਗਏ ਆਬਜ਼ਰਵਰਾਂ ਦੇ ਨਾਲ ਰਲ ਕੇ ਸਾਰੀ ਮੁਹਿੰਮ ਦੀ ਨਿਗਰਾਨੀ ਕਰਨਗੇ।

ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਇਹ ਭਰਤੀ 20 ਫਰਵਰੀ ਤੱਕ ਜਾਰੀ ਰਹੇਗੀ ਅਤੇ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ 1 ਮਾਰਚ ਨੂੰ ਹੋਵੇਗੀ।

ਸਾਰੀ ਪ੍ਰਕਿਰਿਆ ਦੀ ਜਾਣਕਾਰੀ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਿਹੜੇ ਵੀ ਮੈਂਬਰ 100 ਮੈਂਬਰਾਂ ਦੀ ਭਰਤੀ ਕਰਨਗੇ, ਉਹ ਸਰਕਲ ਡੈਲੀਗੇਟ ਬਣਨ ਦੇ ਯੋਗ ਹੋਣਗੇ ਅਤੇ ਉਹ ਅੱਗੋਂ ਸਰਕਲ ਜਥੇਦਾਰਾਂ ਦੀ ਚੋਣ ਕਰਨਗੇ। ਉਹਨਾਂ ਕਿਹਾਕਿ ਜਿਹੜੇ 2500 ਡੈਲੀਗੇਟਾਂ ਦੀ ਭਰਤੀ ਕਰਨਗੇ, ਉਹ ਜ਼ਿਲ੍ਹਾ ਡੈਲੀਗੇਟ ਬਣਨਗੇ ਅਤੇ ਉਹ ਹੀ ਅੱਗੇ ਜ਼ਿਲ੍ਹਾ ਜਥੇਦਾਰਾਂ ਦੀ ਚੋਣ ਕਰਨਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਹਰ ਹਲਕੇ ਤੋਂ ਚਾਰ ਡੈਲੀਗੇਟ ਜਨਰਲ ਹਾਊਸ ਲਈ ਨਾਮਜ਼ਦ ਕੀਤੇ ਜਾਣਗੇ ਅਤੇ ਉਹ ਪਾਰਟੀ ਪ੍ਰਧਾਨ ਦੀ ਚੋਣ ਕਰਨਗੇ।

Leave a Reply

Your email address will not be published. Required fields are marked *