ਅਕਾਲੀ ਦਲ ਨੇ ਲੋਕ ਸਭਾ ਲਈ 7 ਉਮੀਦਵਾਰ ਐਲਾਨੇ

ਚੰਡੀਗੜ 13 ਅਪਰੈਲ (ਖ਼ਬਰ ਖਾਸ ਬਿਊਰੋ) 
ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੇ ਸੱਤ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਾਰਟੀ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਪਟਿਆਲਾ ਤੋਂ ਪਾਰਟੀ ਦੇ ਖਜਾਨ ਜੀ ਐਨ ਕੇ ਸ਼ਰਮਾ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ ਖਡੂਰ ਸਾਹਿਬ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਫਰੀਦਕੋਟ ਤੋਂ ਰਾਜਵਿੰਦਰ ਸਿੰਘ (ਸਾਬਕਾ ਮੰਤਰੀ ਗੁਰਦੇਵ ਸਿੰਘ ਬਾਦਲ ਦੇ ਦੋਹਤਾ) ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਐਲਾਨਿਆ ਹੈ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

Leave a Reply

Your email address will not be published. Required fields are marked *