ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 20 ਅਪ੍ਰੈਲ (ਖ਼ਬਰ ਖਾਸ ਬਿਊਰੋ)

ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਅਤੇ ਈਡੀ ਵੱਲੋਂ ਦਾਇਰ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਕੇਸਾਂ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਅਦਾਲਤ ਨੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੀਬੀਆਈ ਅਤੇ ਈਡੀ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਂਦਰੀ ਜਾਂਚ ਏਜੰਸੀਆਂ ਦੇ ਨਾਲ-ਨਾਲ ਸਿਸੋਦੀਆ ਵੱਲੋਂ ਪੇਸ਼ ਹੋਏ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ 30 ਅਪਰੈਲ ਲਈ ਫੈਸਲਾ ਰਾਖਵਾਂ ਰੱਖ ਲਿਆ ਹੈ। ਆਮ ਆਦਮੀ ਪਾਰਟੀ (ਆਪ) ਨੇਤਾ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਦੋਵਾਂ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਪਟੀਸ਼ਨਾਂ ਵੀ ਦਾਖਲ ਕੀਤੀਆਂ ਸਨ।

ਹੋਰ ਪੜ੍ਹੋ 👉  ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

Leave a Reply

Your email address will not be published. Required fields are marked *