ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤਾ ਦੇਣ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ

ਚੰਡੀਗੜ੍ਹ, 19 ਅਗਸਤ (ਖ਼ਬਰ ਖਾਸ ਬਿਊਰੋ)

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਵੀ ਵਚਨਬੱਧ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀ ਰੱਖੜੀ ਦੇ ਬਰਨਾਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਭਰਨ ਦੀ ਘੋਸ਼ਣਾ ਕੀਤੀ ਹੈ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭਰਤੀ ਨਾਲ ਨਵੇਂ ਰੁਜ਼ਗਾਰ ਦੇ ਰਾਹ ਖੁੱਲਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ।

ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਅਕਤੂਬਰ 2024 ਤੱਕ ਲਈ 68.95 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਨੂੰ 4.81 ਕਰੋੜ, ਬਠਿੰਡਾ ਨੂੰ 3.56 ਕਰੋੜ, ਬਰਨਾਲਾ ਨੂੰ 1.65 ਕਰੋੜ, ਫਤਿਹਗੜ੍ਹ ਸਾਹਿਬ ਨੂੰ 1.80 ਕਰੋੜ, ਫਰੀਦਕੋਟ ਨੂੰ 1.40 ਕਰੋੜ, ਫਿਰੋਜਪੁਰ ਨੂੰ 3.21 ਕਰੋੜ ਅਤੇ ਫਾਜਿਲਕਾ ਨੂੰ 2.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਗੁਰਦਾਸਪੁਰ ਨੂੰ 5.14 ਕਰੋੜ ਰੁਪਏ, ਹੁਸ਼ਿਆਪੁਰ ਨੂੰ 4.82 ਕਰੋੜ, ਜਲੰਧਰ 4.10, ਕਪੂਰਥਲਾ ਨੂੰ 2.26 ਕਰੋੜ, ਲੁਧਿਆਣਾ ਨੂੰ 5.97 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2.28 ਕਰੋੜ ਰੁਪਏ, ਮੋਗਾ 2.47 ਕਰੋੜ ਰੁਪਏ, ਮਾਨਸਾ 2.14, ਪਠਾਨਕੋਟ ਨੂੰ 2.14 ਕਰੋੜ, ਪਟਿਆਲਾ ਨੂੰ 4.69 ਕਰੋੜ, ਰੂਪਨਗਰ ਨੂੰ 2.22 ਕਰੋੜ, ਐਸ.ਏ.ਐਸ ਨਗਰ 1.63 ਕਰੋੜ ਰੁਪਏ, ਸੰਗਰੂਰ ਤੇ ਮਲੇਰਕੋਟਲਾ ਨੂੰ 5.01 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1.97 ਕਰੋੜ ਅਤੇ ਤਰਨਤਾਰਨ ਨੂੰ 2.86 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਵਿਭਾਗ ਦੇ ਜਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਸ਼ਣ ਟਰੈਕਰ ਤੇ ਡਾਟਾ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ।

ਹੋਰ ਪੜ੍ਹੋ 👉  'ਆਪ' ਸਰਕਾਰ ਨੇ ਮਨਰੇਗਾ 'ਤੇ ਯੂ-ਟਰਨ ਲੈ ਕੇ ਮਜ਼ਦੂਰਾਂ ਅਤੇ ਯੂਰੀਆ ਘਪਲੇ ਰਾਹੀਂ ਕਿਸਾਨਾਂ ਨਾਲ ਕੀਤਾ ਧੋਖਾ: ਰੰਧਾਵਾ

Leave a Reply

Your email address will not be published. Required fields are marked *