ਆਜਾਦੀ ਤੋਂ ਬਾਅਦ ਪੰਜਾਬ ਵਿੱਚ ਬਣੇਗੀ ਪਹਿਲੀ ਨਹਿਰ,ਮੁੱਖ ਮੰਤਰੀ ਨੇ ਲਿਆ ਮਾਲਵਾ ਨਹਿਰ ਦੇ ਕੰਮ ਦਾ ਜਾਇਜਾ

 ਸ੍ਰੀ ਮੁਕਤਸਰ ਸਾਹਿਬ, 27 ਜੁਲਾਈ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਨਿੱਚਰਵਾਰ ਨੂੰ ਕਿਹਾ ਕਿ ਸੂਬਾ ਇਕ ਨਵਾਂ ਇਤਿਹਾਸ ਸਿਰਜਣ ਦੇ ਕੰਢੇ ‘ਤੇ ਹੈ ਕਿਉਂਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੱਖਣੀ ਪੰਜਾਬ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਲਈ ਨਵੀਂ ਨਹਿਰ ‘ਮਾਲਵਾ ਕੈਨਾਲ‘ ਪੁੱਟੀ ਜਾ ਰਹੀ ਹੈ।

ਮਾਲਵਾ ਨਹਿਰ ਦੇ ਚੱਲ ਰਹੇ ਕੰਮ ਦਾ ਮੁਆਇਨਾ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਸੂਬੇ ਦੀ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਘੋਰ ਅਣਗਹਿਲੀ ਕਾਰਨ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਹੋਈ ਹੈ, ਜਿਸ ਕਾਰਨ ਜ਼ਿਆਦਾਤਰ ਬਲਾਕ ਡਾਰਕ ਜੋਨ ਵਿੱਚ ਤਬਦੀਲ ਹੋ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖੁਸਹਾਲੀ ਦੇ ਨਵੇਂ ਯੁੱਗ ਦੀ ਸੁਰੂਆਤ ਕਰੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜੋ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜਮੀਨ ਦੀਆਂ ਸਿੰਜਾਈ ਲੋੜਾਂ ਦੀ ਪੂਰਤੀ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਕਾਫੀ ਪਹਿਲਾਂ ਇਸ ਪ੍ਰਾਜੈਕਟ ਦਾ ਵਿਚਾਰ ਬਣਾਇਆ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਇਹ ਉਨ੍ਹਾਂ ਦਾ ਸੁਪਨਮਈ ਪ੍ਰਾਜੈਕਟ ਹੈ, ਜਿਸ ਦਾ ਉਦੇਸ ਸੂਬੇ ਦੇ ਸਮੁੱਚੇ ਵਿਕਾਸ ਅਤੇ ਵਿਸੇਸ ਤੌਰ ‘ਤੇ ਮਾਲਵਾ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ।

ਹੋਰ ਪੜ੍ਹੋ 👉  ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਪਿਛਲੇ ਹੁਕਮਰਾਨਾਂ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਥ ਦੇ ਨਾਮ ‘ਤੇ ਵੋਟਾਂ ਮੰਗਣ ਵਾਲਿਆਂ ਨੇ ਕਦੇ ਵੀ ਅਜਿਹਾ ਕਦਮ ਚੁੱਕਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਜਿਹੇ ਪ੍ਰਾਜੈਕਟਾਂ, ਜਿਨ੍ਹਾਂ ਨਾਲ ਆਮ ਆਦਮੀ ਦੀ ਕਿਸਮਤ ਬਦਲ ਸਕਦੀ ਸੀ, ਨੂੰ ਚਲਾਉਣ ਦੀ ਬਜਾਏ ਆਪਣੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਜ਼ਿਆਦਾ ਦਿਲਚਸਪੀ ਰੱਖਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਲੋਕ ਵਿਰੋਧੀ ਪੈਂਤੜੇ ਕਾਰਨ ਇਨ੍ਹਾਂ ਆਗੂਆਂ ਨੂੰ ਵੋਟਰਾਂ ਨੇ ਸਿਰੇ ਤੋਂ ਨਕਾਰ ਦਿੱਤਾ ਅਤੇ ਮੌਜੂਦਾ ਸਰਕਾਰ ਨੂੰ ਵੱਡਾ ਫਤਵਾ ਦਿੱਤਾ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਮੁੱਖ ਮੰਤਰੀ ਨੇ ਵਿਅੰਗ ਕੀਤਾ ਕਿ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸੂਬੇ ਦੇ ਪਾਣੀਆਂ ਦੀ ਰਾਇਲਟੀ ਮੰਗਣ ਦੇ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾ ਰਹੀ ਹੈ। ਉਨ੍ਹਾਂ ਨੇ ਲੋਕ ਸਭਾ ਮੈਂਬਰ ਨੂੰ ਯਾਦ ਦਿਵਾਇਆ ਕਿ 1970 ਦੇ ਦਹਾਕੇ ਤੋਂ ਬਾਅਦ ਜ਼ਿਆਦਾ ਸਮੇਂ ਤੱਕ ਉਨ੍ਹਾਂ ਦਾ ਪਰਿਵਾਰ ਪੰਜਾਬ ਵਿੱਚ ਸੱਤਾ ਉੱਤੇ ਕਾਬਜ ਰਿਹਾ ਹੈ ਪਰ ਉਨ੍ਹਾਂ ਨੇ ਕਦੇ ਵੀ ਇਸ ਮੁੱਦੇ ਨੂੰ ਕਿਤੇ ਵੀ ਨਹੀਂ ਚੁੱਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਆਸੀ ਗੁਮਨਾਮੀ ‘ਚ ਧੱਕ ਦਿੱਤਾ ਹੈ ਤਾਂ ਬਾਦਲ ਪਰਿਵਾਰ ਇਹ ਮੁੱਦੇ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਇਸ ਪਰਿਵਾਰ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਉਹ ਇਨ੍ਹਾਂ ਦੇ ਗੁਨਾਹਾਂ ਲਈ ਉਨ੍ਹਾਂ ਨੂੰ ਕਦੇ ਵੀ ਨਹੀਂ ਬਖਸਣਗੇ।

ਹੋਰ ਪੜ੍ਹੋ 👉  ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

Leave a Reply

Your email address will not be published. Required fields are marked *