ਇਆਲੀ ਦੀ ਕਿਰਦਾਰਕੁਸੀ ਕਰਨ ਦੀ ਬਜਾਏ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੋਣ ਅਖੌਤੀ ਅਕਾਲੀ ਆਗੂ :- ਝੂੰਦਾ

ਚੰਡੀਗੜ 31 ਜੁਲਾਈ (ਖ਼ਬਰ ਖਾਸ ਬਿਊਰੋ)
ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜੋ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੈ, ਉਸਨੂੰ  ਸਿੱਖ ਸੰਗਤ ਅਤੇ ਸਮੁੱਚੇ ਪੰਜਾਬੀਆਂ ਵੱਲੋਂ ਭਰਵਾਂ ਹੁੰਗਾਰਾਂ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇਕ ਧੜੇ ਦੀ ਲੀਡਰਸ਼ਿਪ ਜੋ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਨਾਮਾ ਸਾਹਿਬ ਤੋ ਮੁਨਕਰ ਹੈ,ਨੇ ਪਹਿਲਾ ਸਿੰਘ ਸਾਹਿਬਾਨ ਨੂੰ ਅਹੁਦਿਆਂ ਤੋਂ ਲਾਂਭੇ ਕਰਕੇ ਉਹਨਾਂ ਦੀ ਕਿਰਦਾਰਕੁਸ਼ੀ ਕੀਤੀ ਅਤੇ ਹੁਣ ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਆਲੀ ਅਤੇ ਬਾਕੀ ਭਰਤੀ ਕਮੇਟੀ ਦੇ ਮੈਂਬਰਾਂ ਦੀ ਕਿਰਦਾਰਕੁਸ਼ੀ ਕਰਨ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ।

ਹੋਰ ਪੜ੍ਹੋ 👉  ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

ਉਹਨਾਂ ਕਿਹਾ ਕਿ ਭਰਤੀ ਕਮੇਟੀ ਦੇ ਸਾਰੇ ਮੈਂਬਰਾਂ ਦੇ ਰਾਜਸੀ ਅਤੇ ਸਮਾਜਿਕ ਜੀਵਨ ਵਿੱਚ ਕਿਸੇ ਵੀ ਕਿਸਮ ਦਾ ਕੋਈ ਦਾਗ਼ ਨਹੀਂ ਹੈ ਅਤੇ ਇਹਨਾਂ ਕੋਝੀਆਂ ਚਾਲਾਂ ਦੇ ਰਾਹੀ ਮਨਪ੍ਰੀਤ ਸਿੰਘ ਇਆਲੀ ਜਾਂ ਬਾਕੀ ਮੈਂਬਰਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਦੀ ਪਾਲਣਾ ਕਰਨ ਤੋ ਪਿੱਛੇ ਨਹੀਂ ਹਟਾਇਆ ਜਾ ਸਕਦਾ ਅਸੀ ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੀ ਲੀਡਰਸ਼ਿਪ ਨੂੰ ਕਹਿਣਾ ਚਾਹੁੰਦੇ ਹਾਂ ਕਿ ਰਾਜਨੀਤਕ ਅਤੇ ਸਮਾਜਿਕ ਪੱਧਰ ਤੇ ਇਹਨਾਂ ਨੀਵਾਂ ਜਾਣ ਦੀ ਬਜਾਏ ਪ੍ਰਧਾਨਗੀ ਤੋ ਅਸਤੀਫਾ ਦੇ ਕੇ ਅਤੇ ਆਪਣਾ ਢਾਂਚਾ ਭੰਗ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਤਾ ਜੋ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ ਅਨੁਸਾਰ ਪੰਥਕ ਏਕਤਾ ਦਾ ਰਾਹ ਪੱਧਰਾ ਹੋ ਸਕੇ।

ਹੋਰ ਪੜ੍ਹੋ 👉  ਬੇਅਦਬੀ ਕਾਨੂੰਨ, ਰੰਧਾਵਾ ਨੇ ਕਿਹਾ- ਜਿੰਨਾ ਗੰਭੀਰ ਮੁੱਦਾ, ਉੱਨੀ ਹੀ ਗੈਰ-ਗੰਭੀਰ ਸਰਕਾਰ

Leave a Reply

Your email address will not be published. Required fields are marked *