ਕੇ.ਸੀ. ਵੇਣੂਗੋਪਾਲ 26 ਨੂੰ ਪੰਜਾਬ ਆਉਣਗੇ, ਚੋਣਾਂ ਦੀਆਂ ਤਿਆਰੀਆਂ ’ਤੇ ਹੋਵੇਗਾ ਮੰਥਨ

ਚੰਡੀਗੜ੍ਹ, 23 ਅਕਤੂਬਰ (ਖ਼ਬਰ ਖਾਸ ਬਿਊਰੋ)

ਆਲ ਇੰਡੀਆ ਕਾਂਗਰਸ ਕਮੇਟੀ ਦੇ ਜਥੇਬੰਦਕ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਸੋਮਵਾਰ 26 ਅਕਤੂਬਰ ਨੂੰ ਇੱਕ ਰੋਜ਼ਾ ਦੌਰੇ ’ਤੇ ਪੰਜਾਬ ਆ ਰਹੇ ਹਨ। ਉਨ੍ਹਾਂ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਜਥੇਬੰਦਕ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਆਪਣੇ ਦੌਰੇ ਦੌਰਾਨ ਉਹ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਸਾਰਾ ਦਿਨ ਮੈਰਾਥਨ ਮੀਟਿੰਗਾਂ ਕਰਨਗੇ, ਜਿਨ੍ਹਾਂ ਵਿੱਚ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਪਾਰਟੀ ਦੀ ਰਣਨੀਤੀ ਅਤੇ ਜਥੇਬੰਦਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਭਾਜਪਾ ਦਾ ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ  ਸਮਰਥਨ

ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਕਾਂਗਰਸ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਆਗੂਆਂ ਅਤੇ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਤਿਆਰੀਆਂ ਨੂੰ ਤੇਜ਼ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕੇ.ਸੀ. ਵੇਣੂਗੋਪਾਲ ਦੇ ਇਸ ਦੌਰੇ ਦਾ ਮੁੱਖ ਉਦੇਸ਼ ਜਥੇਬੰਦਕ ਕੰਮਾਂ ਦੀ ਸਮੀਖਿਆ ਕਰਨਾ, ਸੀਨੀਅਰ ਆਗੂਆਂ ਨਾਲ ਵਿਚਾਰ ਸਾਂਝੇ ਕਰਨਾ ਅਤੇ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਨਵੀਂ ਊਰਜਾ ਪ੍ਰਦਾਨ ਕਰਨਾ ਹੋਵੇਗਾ। ਇਨ੍ਹਾਂ ਮੀਟਿੰਗਾਂ ਨਾਲ ਪੰਜਾਬ ਕਾਂਗਰਸ ਦੀਆਂ ਆਗਾਮੀ ਸਿਆਸੀ ਅਤੇ ਜਥੇਬੰਦਕ ਗਤੀਵਿਧੀਆਂ ਦੀ ਦਿਸ਼ਾ ਤੈਅ ਕਰਨ ਵਿੱਚ ਮਦਦ ਮਿਲਣ ਦੀ ਉਮੀਦ ਹੈ।

ਹੋਰ ਪੜ੍ਹੋ 👉  ਮੁਫ਼ਤ ਆਟਾ ਵੰਡਣ ਦੀ ਯੋਜਨਾ ਲਈ 500 ਕਰੋੜ ਰੁਪਏ ਦਾ ਟੈਂਡਰ ਕੱਢਣ ’ਤੇ ਵੜਿੰਗ ਨੇ ਚੁੱਕੇ ਸਵਾਲ

Leave a Reply

Your email address will not be published. Required fields are marked *