ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਹੜਤਾਲ ਲਈ ਵਾਪਸ , ਆਮ ਵਾਂਗ ਚੱਲਣਗੀਆਂ ਬੱਸਾਂ

ਚੰਡੀਗੜ, 8 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਐਲਾਨੀ ਹੜਤਾਲ ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਵਾਪਸ ਲੈ ਲਈ ਗਈ।

ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਰੱਖੜੀ ਦੇ ਤਿਉਹਾਰ ਮੌਕੇ ਸਰਕਾਰੀ ਬੱਸ ਸਰਵਿਸ ਨਿਰਵਿਘਨ ਸੂਬਾ ਵਾਸੀਆਂ ਦੀ ਸਹੂਲਤ ਲਈ ਚੱਲੇਗੀ ਅਤੇ ਕਿਸੇ ਕਿਸਮ ਦੀ ਦਿੱਕਤ ਨਹੀਂ ਆਏਗੀ।

ਕੈਪਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇਗੀ। ਉਨਾਂ ਕਿਹਾ ਕਿ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦਾ ਮੱਖ ਮਕਸਦ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਉਨ੍ਹਾਂ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੂੰ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦਾ ਹਿਤਾਂ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਵੀ ਖਿਆਲ ਰੱਖੇਗੀ।

Leave a Reply

Your email address will not be published. Required fields are marked *