ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਮਾਮਲਾ, 12 ਮਾਰਚ ਨੂੰ ਮਾਮਲੇ ’ਤੇ ਮੁੜ ਹੋਵੇਗੀ ਸੁਣਵਾਈ

ਚੰਡੀਗੜ੍ਹ, 4 ਮਾਰਚ (ਖ਼ਬਰ ਖਾਸ ਬਿਊਰੋ)

ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਮਾਮਲੇ ’ਚ ਹਾਈ ਕੋਰਟ ਨੇ SIT ਦਾ ਗਠਨ ਕੀਤਾ ਸੀ। ਇਸ ਸਬੰਧੀ ਕਮੇਟੀ ਨੇ ਦੱਸਿਆ 10 ਮਾਰਚ ਨੂੰ ਸਦਨ ’ਚ ਰਿਪੋਰਟ ਪੇਸ਼ ਕੀਤੀ ਜਾਵੇਗੀ। 12 ਮਾਰਚ ਨੂੰ ਮਾਮਲੇ ’ਤੇ ਮੁੜ ਸੁਣਵਾਈ ਹੋਵੇਗੀ।

ਦੱਸ ਦਈਏ ਕਿ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖ਼ਲ ਕਰ ਕੇ ਲੋਕ ਸਭਾ ਸੈਸ਼ਨ ’ਚ ਸ਼ਾਮਲ ਹੋਣ ਦੀ ਇਜ਼ਾਜਤ ਮੰਗੀ ਹੈ। ਸਾਂਸਦ ਨੇ ਕਿਹਾ ਹੈ ਕਿ ਅਰਜ਼ੀ ‘ਚ ਹਾਈਕੋਰਟ ਨੂੰ ਕਿਹਾ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ‘ਚ ਸ਼ਾਮਲ ਨਹੀਂ ਹੁੰਦੇ ਤਾਂ ਉਸ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ।

ਹੋਰ ਪੜ੍ਹੋ 👉  'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- 'ਆਪਰੇਸ਼ਨ ਲੋਟਸ' ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

Leave a Reply

Your email address will not be published. Required fields are marked *