ਗੈਂਗਸ਼ਟਰ ਜੱਗੂ ਭਗਵਾਨਪੁਰੀਏ ਨੂੰ ਕੀ ਹੈ ਡਰ, ਹਾਈਕੋਰਟ ਨੂੰ ਕਿਹਾ—

ਚੰਡੀਗੜ੍ਹ 29 ਅਕਤੂਬਰ ( ਖ਼ਬਰ ਖਾਸ ਬਿਊਰੋ)

ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਨੇ ਆਪਣੀ ਸੁਰੱਖਿਆ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਜੱਗੂ ਭਗਵਾਨਪੁਰੀਆ ਨੇ ਖਦਸ਼ਾ ਪ੍ਰਗਟ ਕੀਤਾ ਗਿਆ ਹੈ ਕਿ ਉਸਨੂੰ ‘ਫਰਜ਼ੀ ਮੁਕਾਬਲੇ’ ਦੇ ਨਾਮ ‘ਤੇ ਪੁਲਿਸ ਹਿਰਾਸਤ ਵਿੱਚ ਖਤਮ ਕੀਤਾ ਜਾ ਸਕਦਾ ਹੈ ਜਾਂ ਵਿਰੋਧੀ ਗੈਂਗਸਟਰਾਂ ਦੁਆਰਾ ਹਮਲਾ ਕੀਤਾ ਜਾ ਸਕਦਾ ਹੈ।

ਪਟੀਸ਼ਨਰ ਯਾਨੀ  ਜੱਗੂ ਭਗਵਾਨਪੁਰੀਆ ਨੇ ਇਸ ਸਮੇਂ ਵੱਖ-ਵੱਖ ਦੋਸ਼ਾਂ ਤਹਿਤ ਅਸਾਮ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਉਸਨੇ ਹਾਈ ਕੋਰਟ ਨੂੰ ਵਿਸ਼ੇਸ਼ ਸੁਰੱਖਿਆ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਜੱਗੂ ਭਗਵਾਨਪੁਰੀਆ ਨੇ ਪਟੀਸ਼ਨ ਵਿੱਚ  ਮੰਗ ਕੀਤੀ ਹੈ ਕਿ ਹਿਰਾਸਤ ਦੌਰਾਨ ਉਸਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਯਕੀਨੀ ਬਣਾਇਆ ਜਾਵੇ, ਸੁਰੱਖਿਆ ਵਿੱਚ ਕਮੀਆਂ ਨੂੰ ਰੋਕਣ ਲਈ ਪੁਲਿਸ ਗਤੀਵਿਧੀਆਂ ਦੌਰਾਨ ਉਸਨੂੰ ਹੱਥਕੜੀਆਂ ਅਤੇ ਬੇੜੀਆਂ ਲਗਾਈਆਂ ਜਾਣ, ਉਸਨੂੰ ਸੀਸੀਟੀਵੀ-ਨਿਗਰਾਨੀ ਵਾਲੇ ਖੇਤਰ ਵਿੱਚ ਰੱਖਿਆ ਜਾਵੇ, ਅਤੇ ਸਾਰੀਆਂ ਕਾਰਵਾਈਆਂ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਹੋਵੇ।

ਭਗਵਾਨਪੁਰੀਆ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ, ਦਿਲਪ੍ਰੀਤ ਬਾਵਾ, ਨੀਤਾ ਦਿਓਲ ਅਤੇ ਗੁਰਪ੍ਰੀਤ ਸੇਖੋਂ ਵਰਗੇ ਵਿਰੋਧੀ ਗੈਂਗਸਟਰ ਉਸਦੀ ਜਾਨ ਲਈ ਖ਼ਤਰਾ ਹਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸਦੀ ਮਾਂ ਨੂੰ 26 ਜੂਨ, 2025 ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ, ਜੋ ਕਿ ਉਸਦੇ ਵਿਰੁੱਧ ਸਾਜ਼ਿਸ਼ ਦਾ ਠੋਸ ਸਬੂਤ ਹੈ। ਫਰਵਰੀ 2023 ਵਿੱਚ, ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਕੈਦੀਆਂ ਨੇ ਗੋਇੰਦਵਾਲ ਜੇਲ੍ਹ ਵਿੱਚ ਉਸਦੇ ਸਾਥੀਆਂ ‘ਤੇ ਹਮਲਾ ਕੀਤਾ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਸੁਰੱਖਿਆ ਉਪਾਵਾਂ ਤੋਂ ਬਿਨਾਂ, ਉਸਦੀ ਜਾਨ ਕਿਸੇ ਵੀ ਸਮੇਂ ਜਾ ਸਕਦੀ ਹੈ। ਅਦਾਲਤ ਨੇ ਇਸ ਮਾਮਲੇ ‘ਤੇ ਸੂਬਾ ਸਰਕਾਰ ਅਤੇ ਸਬੰਧਤ ਏਜੰਸੀਆਂ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

 

Leave a Reply

Your email address will not be published. Required fields are marked *