ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ

ਰੂਪਨਗਰ, 3 ਫਰਵਰੀ (ਖ਼ਬਰ ਖਾਸ ਬਿਊਰੋ)
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਪਿੰਡ ਭੈਣੀ ਚੌਂਤਾ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਬਾ ਜੁਝਾਰ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਸਿੱਖ ਇਤਿਹਾਸ ਦਾ ਬੇਮਿਸਾਲ ਅਧਿਆਇ ਹੈ ਜੋ ਸਾਨੂੰ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ ’ਤੇ ਅਡਿੱਗ ਰਹਿਣ ਦੀ ਪ੍ਰੇਰਣਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਪਵਿੱਤਰ ਥਾਵਾਂ ’ਤੇ ਨਤਮਸਤਕ ਹੋ ਕੇ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੀ ਲੋੜ ਹੈ। ਚੇਅਰਮੈਨ ਗੜ੍ਹੀ ਨੇ ਅਰਦਾਸ ਕਰਦੇ ਹੋਏ ਪੰਜਾਬ ਦੀ ਚੜ੍ਹਦੀ ਕਲਾ, ਭਾਈਚਾਰੇ ਦੀ ਭਲਾਈ ਅਤੇ ਸਮਾਜਿਕ ਏਕਤਾ ਦੀ ਕਾਮਨਾ ਕੀਤੀ।
ਇਸ ਮੌਕੇ ਉਨ੍ਹਾਂ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96ਵੇਂ ਕਰੋੜੀ ਅਤੇ ਬਾਬਾ ਸੰਤੋਸ਼ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਵਿਚਾਰ ਵਟਾਂਦਰਾ ਵੀ ਕੀਤਾ ਗਿਆ।
ਇਸ ਮੌਕੇ ਐੱਸਡੀਐੱਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਡੀਐਸਪੀ ਮਨਜੀਤ ਸਿੰਘ ਔਲਖ, ਸਥਾਨਕ ਪਿੰਡ ਵਾਸੀ, ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹੋਰ ਸ਼ਰਧਾਲੂ ਵੀ ਹਾਜ਼ਰ ਸਨ।
ਹੋਰ ਪੜ੍ਹੋ 👉  ਇਸ਼ਤਿਹਾਰਾਂ ਵਿੱਚ ਸਰਪਲੱਸ, ਜ਼ਮੀਨ ‘ਤੇ ਬਿਜਲੀ ਗਾਇਬ: ਕੇਵਲ ਸਿੰਘ ਢਿੱਲੋਂ

Leave a Reply

Your email address will not be published. Required fields are marked *