ਚੀਮਾ ਨੇ ਕਿਸਨੂੰ ਕਿਹਾ-ਜਿਸਦੇ ਭਤੀਜ਼ੇ ਕੋਲੋ ਕਰੋੜਾਂ ਰੁਪਏ ਈਡੀ ਨੇ ਫੜੇ ਉਹ ਭ੍ਰਿਸ਼ਟਾਚਾਰ ਦੀ ਗੱਲ ਕਰ ਰਿਹੈ

ਕਾਂਗਰਸ ਸਾਸ਼ਨ ਵੇਲੇ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ ਤੇ ਆਪ ਸਰਕਾਰ ਨੇ ਵਧਾਇਆ ਮਾਲੀਆ

ਚੰਡੀਗੜ੍ਹ, 15 ਮਈ (ਖ਼ਬਰ ਖਾਸ ਬਿਊਰੋ)

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀ ਆਬਕਾਰੀ ਨੀਤੀ ‘ਤੇ ਦਿੱਤੇ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। ਸੂਬੇ ਆਬਕਾਰੀ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਵਿੱਚ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ। ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਸ਼ਰਾਬ ਮਾਫ਼ੀਆ ਦਾ ਖ਼ਾਤਮਾ ਕਰਕੇ ਮਾਲੀਆ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਐਕਸਾਈਜ਼ ਤੋਂ 6000 ਕਰੋੜ ਰੁਪਏ ਦੀ ਆਮਦਨ ਹੁੰਦੀ ਸੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਵਧ ਕੇ 10000 ਕਰੋੜ ਰੁਪਏ ਹੋ ਗਈ ਹੈ।

ਹੋਰ ਪੜ੍ਹੋ 👉  ਗੰਨਾ ਕਾਸ਼ਤਕਾਰਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕੀਤਾ ਜਾਗਰੂਕ

ਚੀਮਾ ਨੇ ਕਿਹਾ ਕਿ ਜਿਸ ਬੰਦੇ ਦੇ ਭਤੀਜੇ  ਕੋਲੋ ਈਡੀ ਨੇ ਕਰੋੜਾਂ ਰੁਪਏ ਬਰਾਮਦ ਕੀਤੇ ਅੱਜ ਉਹ ਭ੍ਰਿਸ਼ਟਾਚਾਰ ਦੀਆਂ ਗੱਲਾਂ ਕਰ ਰਿਹਾ ਹੈ।ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਸੁਧਾਰ ਦੇ ਕੰਮ ਕੀਤੇ ਗਏ। ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੁਸ਼ਲ ਅਗਵਾਈ ਸਦਕਾ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਸ਼ਾਸਨ ਪ੍ਰਣਾਲੀ ਵਿੱਚ ਪਾਰਦਰਸ਼ਤਾ ਆਈ ਹੈ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਵਿਰੋਧੀ ਪਾਰਟੀਆਂ ਡਰੀਆਂ ਹੋਈਆਂ ਹਨ ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਬਹੁਤ ਪਸੰਦ ਕਰਦੇ ਹਨ। ਇੱਥੋਂ ਦੇ ਲੋਕ ਦਿੱਲੀ ਅਤੇ ਪੰਜਾਬ ਸਰਕਾਰਾਂ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਇਸ ਲਈ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਰਹੇ ਅਰਵਿੰਦ ਕੇਜਰੀਵਾਲ ਦੇ ਸਵਾਗਤ ਲਈ ਪੰਜਾਬ ਦੇ ਲੋਕ ਕਾਫ਼ੀ ਉਤਸ਼ਾਹਿਤ ਹਨ।

ਹੋਰ ਪੜ੍ਹੋ 👉  ਪੈਂਡਿੰਗ ਚਲਾਨਾਂ ਦਾ ਨਿਰਧਾਰਿਤ ਸਮੇਂ ਅੰਦਰ ਭੁਗਤਾਨ ਕਰਨ ਵਾਹਨ ਮਾਲਕ - ਆਰਟੀਓ 

ਚੀਮਾ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਸਰਕਾਰ ਵੇਲੇ ਮਾਫ਼ੀਆ ਰਾਜ ਚਲਾਉਂਦੇ ਸਨ,ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਦੀ ਗੱਲ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਜਾਣਦਾ ਹੈ ਕਿ  ਤਿੰਨ ਮਹੀਨੇ ਦੇ ਮੁੱਖ ਮੰਤਰੀ ਦੇ ਭਤੀਜ਼ੇ ਕੋਲੋ ਕਿੰਨੀ ਰਾਸ਼ੀ ਈਡੀ ਨੇ ਬਰਾਮਦ ਕੀਤੀ ਸੀ ਅਤੇ ਕੈਪਟਨ ਨੇ ਕਿਸ ਤੇ ਰੇਤ ਮਾਫ਼ੀਆ ਕਰਨ ਦੀ ਗੱਲ ਕਹੀ ਸੀ।

Leave a Reply

Your email address will not be published. Required fields are marked *