ਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ

ਸਮਰਾਲਾ 5 ਸਤੰਬਰ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕਥਿਤ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ ਵੱਲੋਂ ਸ਼ਨੀਵਾਰ ਨੂੰ ਸਮਰਾਲਾ ਵਿੱਚ ਐਸਡੀਐਮ ਦਫ਼ਤਰ ਬਾਹਰ ਜ਼ਿਲ੍ਹਾ ਪੱਧਰੀ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਹਜ਼ਾਰਾਂ ਔਰਤਾਂ ਨੇ ਸ਼ਿਰਕਤ ਕੀਤੀ, ਜਿਸ ਦੀ ਅਗਵਾਈ ਆਪ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਅਤੇ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ। ਲੁਧਿਆਣਾ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਹੋਰ ਕਈ ਮਹਿਲਾ ਆਗੂ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

ਪ੍ਰਦਰਸ਼ਨਕਾਰੀ ਔਰਤਾਂ ਨੇ ਬਾਦਲ ਪਰਿਵਾਰ ਅਤੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਵੀ ਫੂਕਿਆ ਅਤੇ ਇਸ ਘਟਨਾ ‘ਤੇ ਚੁੱਪ ਧਾਰਨ ਲਈ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ।

ਹੋਰ ਪੜ੍ਹੋ 👉  ਪਰਗਟ ਸਿੰਘ ਨੇ ਕਾਂਗਰਸ ਦੇ ਵੱਖ-ਵੱਖ ਵਿੰਗਾਂ ਦੇ ਆਹੁਦੇਦਾਰਾਂ ਨਾਲ ਕੀਤੀ ਮੀਟਿੰਗ, ਜਾਰੀ ਕੀਤੇ ਨਿਰਦੇਸ਼

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਹਰ ਕਿਸੇ ਨੇ ਉਹ ਪਰੇਸ਼ਾਨ ਕਰਨ ਵਾਲੀਆਂ ਵੀਡੀਓਜ਼ ਦੇਖੀਆਂ ਹਨ ਕਿ ਕਿਵੇਂ ਅਕਾਲੀ ਦਲ ਦੇ ਦਫ਼ਤਰ ਅੰਦਰ ਦੂਜੀਆਂ ਔਰਤਾਂ ਵੱਲੋਂ ਇੱਕ ਔਰਤ ਦੀ ਕੁੱਟਮਾਰ ਕੀਤੀ ਗਈ। ਔਰਤ ਨੇ ਕਥਿਤ ਤੌਰ ‘ਤੇ ਸਿਰਫ਼ ਇੱਕੋ ਗੱਲ ਕਹੀ ਸੀ ਕਿ ਭਗਵੰਤ ਸਿੰਘ ਮਾਨ ਉਸ ਦੇ ਬੇਟੇ ਵਰਗਾ ਹੈ। ਉਸ ਨੂੰ ਕਥਿਤ ਤੌਰ ‘ਤੇ ਕਿਹਾ ਗਿਆ ਸੀ ਕਿ ਇਹ ਦਫ਼ਤਰ ਬਾਦਲਾਂ ਦਾ ਹੈ ਅਤੇ ਜੇਕਰ ਉਸ ਨੇ ਉੱਥੇ ਭਗਵੰਤ ਸਿੰਘ ਮਾਨ ਦਾ ਨਾਂ ਲਿਆ ਤਾਂ ਉਸ ਦੀ ਕੁੱਟਮਾਰ ਕੀਤੀ ਜਾਵੇਗੀ। ਇਹ ਬਹੁਤ ਹੀ ਸ਼ਰਮਨਾਕ ਰਵੱਈਆ ਹੈ।”

ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਨੇ ਕਿਹਾ, “ਕਿਸੇ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਹੱਕ ਕਿਸ ਨੇ ਦਿੱਤਾ? ਚਾਹੇ ਕੋਈ ਵਿਅਕਤੀ ਸਿਆਸੀ ਤੌਰ ‘ਤੇ ਸ਼ਕਤੀਸ਼ਾਲੀ ਹੋਵੇ ਜਾਂ ਨਾ, ਕਾਨੂੰਨ ਸਭ ਲਈ ਬਰਾਬਰ ਹੈ। ਜੇਕਰ ਔਰਤ ਨਾਲ ਕੋਈ ਅਸਹਿਮਤੀ ਸੀ ਤਾਂ ਪੁਲਿਸ ਨੂੰ ਬੁਲਾਉਣਾ ਚਾਹੀਦਾ ਸੀ। ਉਸ ਨੂੰ ਦਫ਼ਤਰ ਵਿੱਚ ਬੁਲਾ ਕੇ ਉਸ ਨਾਲ ਕੁੱਟਮਾਰ ਨਹੀਂ ਕਰਨੀ ਚਾਹੀਦੀ ਸੀ।”

ਹੋਰ ਪੜ੍ਹੋ 👉  ਬਾਜਵਾ ਨੇ ਆਪ ਸਰਕਾਰ ਬਾਰੇ ਕਹੀ ਇਹ ਗੱਲ,

ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ, “ਔਰਤ ਨੂੰ ਸਿਰਫ਼ ਇਸ ਲਈ ਕੁੱਟਿਆ ਗਿਆ ਕਿਉਂਕਿ ਉਸ ਨੇ ਭਗਵੰਤ ਸਿੰਘ ਮਾਨ ਦਾ ਨਾਂ ਲਿਆ ਸੀ। ਇਹ ਦਰਸਾਉਂਦਾ ਹੈ ਕਿ ਬਾਦਲਾਂ ਦੇ ਮਨ ਵਿੱਚ ਭਗਵੰਤ ਸਿੰਘ ਮਾਨ ਪ੍ਰਤੀ ਕਿੰਨਾ ਡਰ ਅਤੇ ਬੌਖਲਾਹਟ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਅਜਿਹੇ ਕੰਮ ਕਰਕੇ ਦਿਖਾਏ ਹਨ ਜੋ ਰਵਾਇਤੀ ਪਾਰਟੀਆਂ ਦਹਾਕਿਆਂ ਦੇ ਰਾਜ ਦੌਰਾਨ ਵੀ ਕਰਨ ਵਿੱਚ ਨਾਕਾਮ ਰਹੀਆਂ।”

ਆਪ ਵਿਧਾਇਕਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਸਿਆਸੀ ਲਾਹੇ ਲਈ ਵਾਰ-ਵਾਰ ਪਾੜੋ ਤੇ ਰਾਜ ਕਰੋ ਦੀ ਰਾਜਨੀਤੀ ਕੀਤੀ ਹੈ ਅਤੇ ਪੰਜਾਬ ਦੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਜਿਹੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ ਅਤੇ ਉਹ ਔਰਤਾਂ ਦੀ ਬੇਇੱਜ਼ਤੀ ਜਾਂ ਧਮਕੀਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ “ਆਪ ਮਹਿਲਾ ਵਿੰਗ ਪੰਜਾਬ ਦੀ ਹਰ ਔਰਤ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਕਿਸੇ ਵੀ ਔਰਤ ‘ਤੇ ਹਮਲਾ, ਧਮਕੀ ਜਾਂ ਬੇਇੱਜ਼ਤੀ ਨਹੀਂ ਹੋਣੀ ਚਾਹੀਦੀ। ਅਸੀਂ ਨਿਰਪੱਖ ਜਾਂਚ ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ,”।

ਹੋਰ ਪੜ੍ਹੋ 👉  180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਡਾ. ਅਮਨਦੀਪ ਕੌਰ ਅਰੋੜਾ ਨੇ ਸਬੰਧਤ ਪੁਲਿਸ ਕਮਿਸ਼ਨਰ, ਐਸਐਸਪੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਇਹ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਯੋਗ ਕਾਨੂੰਨੀ ਕਾਰਵਾਈ ਕੀਤੀ ਜਾਵੇ।

 

Leave a Reply

Your email address will not be published. Required fields are marked *