ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ‘ਚ 38 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਰੂਪਨਗਰ, 17 ਅਕਤੂਬਰ: (ਖ਼ਬਰ ਖਾਸ ਬਿਊਰੋ)
ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 17 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਗਿਆ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਿਜੀਟੈੱਕ ਕੰਪਨੀ ਵੱਲੋਂ ਸਰਕਾਰੀ ਅਦਾਰਿਆਂ ਲਈ ਟੈਲੀਕਾਲਰ ਦੀਆਂ 100 ਅਸਾਮੀਆਂ ਭਰਨ ਲਈ ਇੰਟਰਵਿਊ ਲਈ ਗਈ। ਇਸ ਕੈਂਪ ਵਿੱਚ ਕੰਪਨੀ ਵੱਲੋਂ 38 ਉਮੀਦਵਾਰਾਂ ਦੀ ਚੋਣ ਕੀਤੀ ਗਈ। ਇਸ ਅਸਾਮੀ ਤੇ ਚੁਣੇ ਗਏ ਉਮੀਦਵਾਰਾਂ ਨੂੰ 12000/- ਤੋਂ 15000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ।
ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਆਯੋਜਿਤ ਕੀਤੇ ਜਾਂਦੇ ਹਫਾਤਾਵਾਰੀ ਪਲੇਸਮੈਂਟ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਹੋਰ ਪੜ੍ਹੋ 👉  ਬੈਂਸ ਨੇ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

Leave a Reply

Your email address will not be published. Required fields are marked *