ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਤਵਾਦੀ ਹਮਲਾ, ਹਮਲੇ ਵਿੱਚ ਕਈ ਸੈਲਾਨੀ ਜ਼ਖਮੀ

ਜੰਮੂ ਕਸ਼ਮੀਰ 22 ਅਪ੍ਰੈਲ (ਖਬਰ ਖਾਸ ਬਿਊਰੋ)

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਇਹ ਹਮਲਾ ਮੰਗਲਵਾਰ ਦੁਪਹਿਰ ਨੂੰ ਬੈਸਰਨ ਘਾਟੀ ਖੇਤਰ ਵਿੱਚ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਵਿੱਚ ਪੰਜ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਵਿੱਚੋਂ ਕੁਝ ਸਥਾਨਕ ਵੀ ਹਨ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਤਲਾਸ਼ੀ ਮੁਹਿੰਮ ਜਾਰੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਸੈਲਾਨੀਆਂ ਦਾ ਇੱਕ ਸਮੂਹ ਬੈਸਰਨ ਖੇਤਰ ਦੀ ਯਾਤਰਾ ਲਈ ਗਿਆ ਸੀ, ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇੱਕ ਔਰਤ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਫ਼ੋਨ ਕਰਕੇ ਦੱਸਿਆ ਕਿ ਉਸਦੇ ਪਤੀ ਦੇ ਸਿਰ ਵਿੱਚ ਗੋਲੀ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ 7 ਲੋਕ ਜ਼ਖਮੀ ਹੋਏ ਹਨ। ਔਰਤ ਨੇ ਆਪਣੀ ਪਛਾਣ ਨਹੀਂ ਦੱਸੀ।

ਹੋਰ ਪੜ੍ਹੋ 👉  ਬਟਾਲਾ ਹਲਕੇ ਦੀਆਂ ਵਾਰਡਾਂ  ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਵਿਸ਼ੇਸ਼ ਕੈਂਪ

 

Leave a Reply

Your email address will not be published. Required fields are marked *