ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਦਹਿਸ਼ਤੀ ਹਮਲਾ, 12 ਸੈਲਾਨੀ ਜ਼ਖ਼ਮੀ

ਸ੍ਰੀਨਗਰ, 22 ਅਪ੍ਰੈਲ (ਖਬਰ ਖਾਸ ਬਿਊਰੋ)

 ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਹੋਏ ਦਹਿਸ਼ਤੀ ਹਮਲੇ ਵਿੱਚ ਘੱਟੋ-ਘੱਟ 12 ਸੈਲਾਨੀ ਜ਼ਖਮੀ ਹੋ ਗਏ। ਇਹ ਜਾਣਕਾਰੀ ਪੁਲੀਸ ਅਧਿਕਾਰੀਆਂ ਨੇ ਦਿੱਤੀ ਹੈ।

ਹਮਲਾ ਸੈਲਾਨੀਆਂ ਦੇ ਪਸੰਦੀਦਾ ਘਾਹ ਦੇ ਬੈਸਰਨ (Baisaran) ਵਿੱਚ ਹੋਇਆ, ਜਿੱਥੇ ਸਿਰਫ਼ ਪੈਦਲ ਜਾਂ ਘੋੜਿਆਂ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ। ਉਥੇ ਸਵੇਰੇ ਸੈਲਾਨੀਆਂ ਦਾ ਇੱਕ ਟੋਲਾ ਘੁੰਮਣ ਗਿਆ ਸੀ।

ਇੱਕ ਚਸ਼ਮਦੀਦ ਗਵਾਹ ਦੇ ਅਨੁਸਾਰ, ਅਣਪਛਾਤੇ ਬੰਦੂਕਧਾਰੀਆਂ ਨੇ ਸੈਲਾਨੀਆਂ ‘ਤੇ ਨੇੜਿਓਂ ਗੋਲੀਬਾਰੀ ਕੀਤੀ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ। ਹਮਲੇ ਵਿਚ ਵਾਲ-ਵਾਲ ਬਚੀ ਇੱਕ ਔਰਤ ਨੇ ਫ਼ੋਨ ‘ਤੇ ਪੀਟੀਆਈ ਨੂੰ ਦੱਸਿਆ, “ਮੇਰੇ ਪਤੀ ਦੇ ਸਿਰ ਵਿੱਚ ਗੋਲੀ ਲੱਗੀ ਹੈ, ਜਦੋਂ ਕਿ ਹਮਲੇ ਵਿੱਚ ਸੱਤ ਹੋਰ ਵਿਅਕਤੀ ਵੀ ਜ਼ਖ਼ਮੀ ਹੋਏ ਸਨ।” ਔਰਤ ਨੇ ਆਪਣੀ ਪਛਾਣ ਨਹੀਂ ਦੱਸੀ ਪਰ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਣ ਵਿੱਚ ਮਦਦ ਦੀ ਬੇਨਤੀ ਕੀਤੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਅਧਿਕਾਰੀਆਂ ਨੇ ਕਿਹਾ ਕਿ ਜ਼ਖਮੀਆਂ ਨੂੰ ਸੁਰੱਖਿਅਤ ਕੱਢਣ ਲਈ ਇੱਕ ਹੈਲੀਕਾਪਟਰ ਸੇਵਾ ਵਿੱਚ ਲਗਾਇਆ ਗਿਆ ਹੈ ਅਤੇ ਕੁਝ ਜ਼ਖਮੀਆਂ ਨੂੰ ਸਥਾਨਕ ਲੋਕਾਂ ਨੇ ਆਪਣੇ ਘੋੜਿਆਂ ਰਾਹੀਂ ਘਾਹ ਦੇ ਮੈਦਾਨਾਂ ਤੋਂ ਹੇਠਾਂ ਲਿਆਂਦਾ।

ਪਹਿਲਗਾਮ ਹਸਪਤਾਲ ਦੇ ਇੱਕ ਡਾਕਟਰ ਨੇ ਦੱਸਿਆ ਕਿ 12 ਜ਼ਖਮੀ ਸੈਲਾਨੀਆਂ ਨੂੰ ਉੱਥੇ ਦਾਖਲ ਕਰਵਾਇਆ ਗਿਆ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। ਇਸ ਤੋਂ ਪਹਿਲਾਂ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਇੱਥੇ ਦੱਸਿਆ ਕਿ ਗੋਲੀਆਂ ਦੀ ਆਵਾਜ਼ ਸੁਣਾਈ ਦੇਣ ਤੋਂ ਬਾਅਦ ਸੁਰੱਖਿਆ ਬਲ ਪਹਿਲਗਾਮ ਦੇ ਬੈਸਰਨ ਮੈਦਾਨ ਵਿੱਚ ਪਹੁੰਚੇ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਇਹ ਘਟਨਾ ਉਦੋਂ ਵਾਪਰੀ ਹੈ ਜਦੋਂ ਕਸ਼ਮੀਰ ਸਾਲਾਂ ਤੋਂ ਅਤਿਵਾਦ ਦੀ ਮਾਰ ਝੱਲਣ ਤੋਂ ਬਾਅਦ ਸੈਲਾਨੀਆਂ ਦੀ ਆਮਦ ਵਿੱਚ ਵਾਧਾ ਦੇਖ ਰਿਹਾ ਹੈ। ਇਸ ਤੋਂ ਇਲਾਵਾ, 38 ਦਿਨਾਂ ਦੀ ਅਮਰਨਾਥ ਯਾਤਰਾ ਵੀ 3 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਹੈ। ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ ਦੋ ਰੂਟਾਂ – ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਰਵਾਇਤੀ 48 ਕਿਲੋਮੀਟਰ ਪਹਿਲਗਾਮ ਰਸਤਾ ਅਤੇ ਗੰਦਰਬਲ ਜ਼ਿਲ੍ਹੇ ਵਿੱਚ ਛੋਟਾ 14 ਕਿਲੋਮੀਟਰ ਦਾ ਪਰ ਖੜ੍ਹਵਾਂ ਬਾਲਟਾਲ ਰਸਤਾ, ਰਾਹੀਂ ਗੁਫਾ ਤੀਰਥ ਸਥਾਨ ਦੀ ਯਾਤਰਾ ਕਰਦੇ ਹਨ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Leave a Reply

Your email address will not be published. Required fields are marked *