ਡੱਲੇਵਾਲ ਦੀ ਸਿਹਤ ਵਿਗੜੀ, ਬਰਨਾਲਾ ਦੇ ਨਿੱਜੀ ਹਸਪਤਾਲ ਦਾਖਲ

ਬਰਨਾਲਾ 7 ਅਪ੍ਰੈਲ ( ਖ਼ਬਰ ਖਾਸ ਬਿਊਰੋ)

ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਅੱਜ ਅਚਾਨਕ ਸਿਹਤ ਵਿਗੜ ਗਈ। ਜਿਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਡੱਲੇਵਾਲ ਅੱਜ ਧਨੌਲਾ (ਬਰਨਾਲਾ) ਦੀ ਮਹਾ ਪੰਚਾਇਤ ਵਿੱਚ ਸ਼ਾਮਿਲ ਹੋਏ ਸਨ। ਸ਼ਾਮ ਨੂੰ ਉਹਨਾਂ ਦੀ ਸਿਹਤ ਖਰਾਬ ਹੋ ਗਈ। ਜਿਸ ਕਰਕੇ ਉਹਨਾਂ ਨੂੰ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਬੀਐਮਸੀ ਵਿੱਚ  ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਡਾਕਟਰ ਨਿਸ਼ਾਨ ਬੰਸਲ ਨੇ ਦੱਸਿਆ ਕਿ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਬੁਲਾ ਲਈ ਗਈ ਹੈ। ਜਿਨਾਂ ਨੇ ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਬੀਐਮਸੀ ਹਸਪਤਾਲ ਵਿੱਚ ਕਿਸਾਨ ਆਗੂ ਵੀ ਪੁੱਜ ਰਹੇ ਹਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਇੱਥੇ ਦ੍ਸਿਆ ਜਾਂਦਾ ਹੈ ਕਿ ਸੰਯੁਕਤ ਕਿਸਾਨ ਮੋਰਚਾ ( ਗੈਰ ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ਉਤੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ। ਪਿਛਲੇ ਮਹੀਨੇ ਦਿੱਲੀ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਕਿਸਾਨ ਆਗੂ ਚੰਡੀਗੜ ਆਏ ਸਨ। ਮੀਟਿੰਗ ਕਰਨ ਉਪਰੰਤ ਜਦੋਂ ਉਹ ਵਾਪਸ ਜਾ ਰਹੇ ਸਨ ਤਾਂ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਵਿਚ ਲੈ ਲਿਆ ਸੀ ਅਤੇ ਰਾਤੋ ਰਾਤ ਪੁਲਿਸ ਨੇ ਬਹੁਤ ਸਾਰੇ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ । ਇਸੀ ਦੌਰਾਨ ਪੁਲਿਸ ਨੇ ਖਨੌਰੀ ਤੇ ਸ਼ੰਭੂ ਬਾਰਡਰ ਵੀ ਖਾਲੀ ਕਰਵਾ  ਦਿੱਤਾ ਸੀ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

Leave a Reply

Your email address will not be published. Required fields are marked *