ਦਿੱਲੀ ਹਾਂ, ਆ ਨਹੀਂ ਸਕਦਾ, ਮਜੀਠੀਆ ਦਾ ਸਿੱਟ ਨੂੰ ਜਵਾਬ

ਮਜੀਠੀਆ ਨੇ ਆਪਣੇ ਵਕੀਲਾਂ ਰਾਹੀਂ ਭੇਜਿਆ ਜਵਾਬ

ਚੰਡੀਗੜ੍ਹ, 20 ਜੁਲਾਈ (ਖ਼ਬਰ ਖਾਸ ਬਿਊਰੋ)

ਸਾਬਕਾ ਅਕਾਲੀ ਮੰਤਰੀ ਤੇ  ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ NDPS ਐਕਟ ਤਹਿਤ ਉਹਨਾਂ ਖਿਲਾਫ਼ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT)  ਦੇ ਧਿਆਨ ਵਿਚ ਲਿਆਂਦਾ ਹੈ ਕਿ ਉਹ  ਉਹਨਾਂ ਖਿਲਾਫ ਸੁਪਰੀਮ ਕੋਰਟ ਵਿਚ  ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਕੀਤੀ ਵਿਸ਼ੇਸ਼ ਲੀਵ ਪਟੀਸ਼ਨ (ਐਸ ਐਲ ਪੀ) ਦੇ ਮਾਮਲੇ ਵਿਚ ਵਕੀਲਾਂ ਦੀ ਸਹਾਇਤਾ ਲਈ ਦਿੱਲੀ ਹਨ, ਇਸ ਲਈ ਅੱਜ ਸਿੱਟ ਅੱਗੇ ਪੇਸ਼ ਨਹੀਂ ਹੋ ਸਕਦੇ। ਮਜੀਠੀਆ ਵੱਲੋਂ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਇਹ ਸੂਚਨਾਂ ਵਿਸ਼ੇਸ਼ ਜਾਂਚ ਟੀਮ (SIT)  ਨੂੰ ਭੇਜੀ ਗਈ ਹੈ।

ਹੋਰ ਪੜ੍ਹੋ 👉  ਸਪੀਕਰ ਨੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ, ਕਿਹਾ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦਾ ਅਹਿਮ ਯੋਗਦਾਨ

ਸੂਚਨਾ ਵਿਚ ਦੱਸਿਆ ਗਿਆ ਕਿ ਐਸ ਆਈ ਟੀ ਇਸ ਗੱਲ ਤੋਂ ਜਾਣੂ ਸੀ ਕਿ ਸੁਪਰੀਮ ਕੋਰਟ ਵਿਚ ਸੁਣਵਾਈ ਹੋਣੀ ਹੈ ਤੇ ਉਹ ਸਰਦਾਰ ਮਜੀਠੀਆ ਨੂੰ ਕਾਨੂੰਨ ਮੁਤਾਬਕ ਮਿਲੀ ਚਾਰਾਜੋਈ ਕਰਨ ਤੋਂ ਰੋਕਣ ਵਾਸਤੇ ਆਪਣੀਆਂ ਤਾਕਤਾਂ ਦੀ ਜਾਣ ਬੁਝ ਕੇ ਦੁਰਵਰਤੋਂ ਕਰ ਰਹੀ ਹੈ।
ਇਸ ਵਿਚ ਕਿਹਾ ਗਿਆ ਕਿ ਅਕਾਲੀ ਆਗੂ ਉਹਨਾਂ ਖਿਲਾਫ ਦਰਜ ਐਨ ਡੀ ਪੀ ਐਸ ਕੇਸ ਵਿਚ ਹੁਣ ਤੱਕ ਬਣਾਈਆਂ ਸਾਰੀਆਂ ਜਾਂਚ ਟੀਮਾਂ (ਐਸ ਆਈ ਟੀ) ਅੱਗੇ ਪੇਸ਼ ਹੁੰਦੇ ਰਹੇ ਹਨ ਅਤੇ ਹੁਣ ਅੱਜ ਉਹਨਾਂ ਦੀ ਐਸ ਆਈ ਟੀ ਅੱਗੇ ਪੇਸ਼ੀ ਇਸ ਵਾਸਤੇ ਰੱਖੀ ਗਈ ਸੀ ਤਾਂ ਜੋ ਉਹਨਾਂ ਦੇ ਕਾਨੂੰਨ ਤੱਕ ਪਹੁੰਚ ਦੇ ਅਧਿਕਾਰ ਨੂੰ ਤਾਰਪੀਡੋ ਕੀਤਾ ਜਾ ਸਕੇ।

ਹੋਰ ਪੜ੍ਹੋ 👉  ਬਟਾਲਾ ਹਲਕੇ ਦੀਆਂ ਵਾਰਡਾਂ  ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਵਿਸ਼ੇਸ਼ ਕੈਂਪ

ਇਸ ਵਿਚ ਕਿਹਾ ਗਿਆ ਕਿ ਮੁੱਖ ਮੰਤਰੀ ਦੇ ਕੰਟਰੋਲ ਹੇਠਲੀ ਐਸਆਈ ਟੀ ਤੋਂ ਕਿਸੇ ਨਿਰਪੱਖ ਜਾਂਚ ਦੀ ਆਸ ਨਹੀਂ ਰੱਖੀ ਜਾ ਸਕਦੀ। ਇਹ ਵੀ ਕਿਹਾ ਗਿਆ ਕਿ ਸਰਦਾਰ ਮਜੀਠੀਆ ਖਿਲਾਫ ਸਹਿਯੋਗ ਨਾ ਦੇਣ ਦੀ ਝੂਠੀ ਦਲੀਲ ਤਿਆਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਐਸ ਆਈ ਟੀ ਦੇ ਚੇਅਰਮੈਨ ਨੇ ਆਪ ਕਿਹਾ ਹੈ ਕਿ ਸਰਦਾਰ ਮਜੀਠੀਆ ਦੇ ਸਹਿਯੋਗ ਨਾ ਦੇਣ ਦੀ ਗੱਲ ਰੱਖੀ ਜਾਵੇਗੀ।ਇਸ ਵਿਚ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਆਗੂ ਆਪਣੇ ਵਕੀਲਾਂ ਦੇ ਸਹਿਯੋਗ ਲਈ ਦਿੱਲੀ ਵਿਚ ਬਣਦੇ ਹੱਕ ਨਾਲ ਗਏ ਹਨ ਤੇ ਇਸੇ ਕਾਰਣ ਉਹ ਅੱਜ ਐਸ ਆਈ ਟੀ ਅੱਗੇ ਪੇਸ਼ ਨਹੀਂ ਹੋ ਸਕੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਜਲੰਧਰ ਚ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ

Leave a Reply

Your email address will not be published. Required fields are marked *