ਦੇਸ਼ ਅਗਲੇ ਸਾਲ 31 ਮਾਰਚ ਤੋਂ ਪਹਿਲਾਂ ਨਕਸਲ ਮੁਕਤ ਹੋਣ ਜਾ ਰਿਹਾ ਹੈ : ਅਮਿਤ ਸ਼ਾਹ 

ਛੱਤੀਸਗੜ੍ਹ  20 ਮਾਰਚ (ਖਬ਼ਰ ਖਾਸ ਬਿਊਰੋ)

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਛੱਤੀਸਗੜ੍ਹ ਵਿੱਚ ਸੁਰੱਖਿਆ ਬਲਾਂ ਵੱਲੋਂ 22 ਨਕਸਲੀਆਂ ਦੇ ਮਾਰੇ ਜਾਣ ਨੂੰ ‘ਵੱਡੀ ਸਫਲਤਾ’ ਕਰਾਰ ਦਿੱਤਾ ਅਤੇ ਦਾਅਵਾ ਕੀਤਾ ਕਿ ਅਗਲੇ ਸਾਲ 31 ਮਾਰਚ ਤੋਂ ਪਹਿਲਾਂ ਦੇਸ਼ ਨਕਸਲ ਮੁਕਤ ਹੋ ਜਾਵੇਗਾ। ਦਸਣਯੋਗ ਹੈ ਕਿ ਕਿ ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਹੋਏ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ 18 ਨਕਸਲੀਆਂ ਅਤੇ ਕਾਂਕੇਰ ਜ਼ਿਲ੍ਹੇ ਵਿੱਚ ਚਾਰ ਨਕਸਲੀਆਂ ਨੂੰ ਮਾਰ ਮੁਕਾਇਆ। ਇਨ੍ਹਾਂ ਘਟਨਾਵਾਂ ਵਿੱਚ ਇੱਕ ਸੈਨਿਕ ਵੀ ਸ਼ਹੀਦ ਹੋ ਗਿਆ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

‘ਐਕਸ’ ’ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ‘‘ਅੱਜ ਸਾਡੇ ਸੈਨਿਕਾਂ ਨੇ ‘ਨਕਸਲ ਮੁਕਤ ਭਾਰਤ ਅਭਿਆਨ’ ਦੀ ਦਿਸ਼ਾ ਵਿੱਚ ਇੱਕ ਹੋਰ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਛੱਤੀਸਗੜ੍ਹ ਦੇ ਬੀਜਾਪੁਰ ਅਤੇ ਕਾਂਕੇਰ ਵਿੱਚ ਸਾਡੇ ਸੁਰੱਖਿਆ ਬਲਾਂ ਦੇ ਦੋ ਵੱਖ-ਵੱਖ ਆਪ੍ਰੇਸ਼ਨਾਂ ਵਿੱਚ 22 ਨਕਸਲੀ ਮਾਰੇ ਗਏ।’’

ਉਨ੍ਹਾਂ ਕਿਹਾ, ‘‘ਮੋਦੀ ਸਰਕਾਰ ਨਕਸਲੀਆਂ ਵਿਰੁੱਧ ਇੱਕ ਬੇਰਹਿਮ ਪਹੁੰਚ ਨਾਲ ਅੱਗੇ ਵਧ ਰਹੀ ਹੈ ਅਤੇ ਸਮਰਪਣ ਤੋਂ ਲੈ ਕੇ ਸ਼ਾਮਲ ਹੋਣ ਤੱਕ ਦੀਆਂ ਸਾਰੀਆਂ ਸਹੂਲਤਾਂ ਦੇ ਬਾਵਜੂਦ ਜਸ ਨਕਸਲੀ ਆਤਮ ਸਮਰਪਣ ਨਹੀਂ ਕਰ ਰਹੇ ਹਨ, ਉਨ੍ਹਾਂ ਨਕਸਲੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾ ਰਹੀ ਹੈ। ਅਗਲੇ ਸਾਲ 31 ਮਾਰਚ ਤੋਂ ਪਹਿਲਾਂ ਦੇਸ਼ ਨਕਸਲ ਮੁਕਤ ਹੋਣ ਜਾ ਰਿਹਾ ਹੈ।’’

ਹੋਰ ਪੜ੍ਹੋ 👉  ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

Leave a Reply

Your email address will not be published. Required fields are marked *