ਨਵੇਂ ਬਣੇ ਤਿੰਨ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 27 ਨਵੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਤਿੰਨ ਨਵੇਂ ਬਣੇ ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

ਬੁੱਧਵਾਰ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੇ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ‘ਤੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਮਾਨ ਨੇ ਤਿੰਨਾਂ ਵਿਧਾਇਕਾਂ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜਨਤਾ ਲਈ ਕੰਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਨ ਤਾਂ ਜੋ ਲੋਕਾਂ ਨੂੰ ਕਿਸੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਹੋਰ ਪੜ੍ਹੋ 👉  ਬਾਜਵਾ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੀ ਕਾਰਵਾਈ ਨੂੰ ਹਾਈ ਕੋਰਟ ਵਿੱਚ ਦਿੱਤੀ ਚੁਣੌਤੀ

Leave a Reply

Your email address will not be published. Required fields are marked *