ਨਸ਼ਿਆਂ ਵਿਰੁੱਧ ਦੋ ਚਾਰ ਦਿਨ ਦੀ ਨਹੀਂ, ਲੰਮੀ ਲੜਾਈ ਦੀ ਲੋੜ: ਸੰਦੀਪ ਜਾਖੜ

ਚੰਡੀਗੜ੍ਹ, 26 ਮਾਰਚ (ਖਬ਼ਰ ਖਾਸ ਬਿਊਰੋ) :

ਵਿਧਾਨ ਸਭਾ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿੰਨ ਸਾਲਾਂ ਦੇ ਕਾਰਜਕਾਲ ਤੋਂ ਬਾਅਦ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਦੋ ਚਾਰ ਦਿਨ ਦੀ ਨਹੀਂ ਇੱਕ ਲੰਮੀ ਲੜਾਈ ਲੜਨ ਦੀ ਲੋੜ ਹੈ ਜਿਸ ਵਿੱਚ ਸਾਰੀਆਂ ਸਮਾਜਸੇਵੀ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇ।

ਜਾਖੜ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਹੀ ਨਸ਼ਿਆਂ ਦੀ ਸਪਲਾਈ ਪੰਜਾਬ ਰਾਹੀਂ ਹੋਣ ਦਾ ਦਾਅਵਾ ਕੀਤਾ ਗਿਆ ਹੈ, ਜਿਸ ਦੀ ਪੰਜਾਬ ਸਰਕਾਰ ਨੂੰ ਜਾਂਚ ਕਰਨੀ ਚਾਹੀਦੀ ਹੈ। ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਦੇ ਸਿਰ ਕਰਜ਼ਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਬਾਰੇ ਸੂਬਾ ਸਰਕਾਰ ਨੂੰ ਸੋਚਣਾ ਚਾਹੀਦਾ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

Leave a Reply

Your email address will not be published. Required fields are marked *