ਨੇਪਾਲ ’ਚ ਭਾਰਤੀ ਯਾਤਰੀਆਂ ਨਾਲ ਭਰੀ ਬੱਸ ਨਦੀ ’ਚ ਡਿੱਗੀ, 14 ਲਾਸ਼ਾਂ ਬਰਾਮਦ

ਕਾਠਮੰਡੂ, 23 ਅਗਸਤ (ਖ਼ਬਰ ਖਾਸ ਬਿਊਰੋ)

ਅੱਜ ਮੱਧ ਨੇਪਾਲ ਵਿੱਚ 40 ਦੇ ਕਰੀਬ ਯਾਤਰੀਆਂ ਨਾਲ ਭਰੀ ਭਾਰਤੀ ਬੱਸ ਦੇ ਮਾਰਸਯਾਂਗਦੀ ਨਦੀ ਵਿੱਚ ਡਿੱਗਣ ਕਾਰਨ ਘੱਟੋ-ਘੱਟ 14 ਵਿਅਕਤੀਆਂ ਦੀ ਮੌਤ ਹੋ ਗਈ ਤੇ 16 ਜ਼ਖ਼ਮੀ ਹੋ ਗਏ। ਮੀਡੀਆ ਮੁਤਾਬਕ ਹਾਦਸਾ ਤਨਾਹੁਨ ਜ਼ਿਲ੍ਹੇ ਦੇ ਆਇਨਾ ਪਹਾੜਾ ਵਿਖੇ ਵਾਪਰਿਆ। ਪੁਲੀਸ ਤੇ ਰਾਹਤ ਟੀਮਾਂ ਮੌਕੇ ’ਤੇ ਪੁੱਜ ਚੁੱਕੀਆਂ ਹਨ ਤੇ ਬਚਾਅ ਕਾਰਜ ਜਾਰੀ ਹਨ। ਮੁੱਢਲੀਆਂ ਰਿਪੋਰਟਾਂ ਮੁਤਾਬਕ 14 ਲਾਸ਼ਾਂ ਬਰਾਮਦ ਹੋਈਆਂ ਹਨ।ਬੱਸ ਨੰਬਰ ਪਲੇਟ ਯੂਪੀ ਐੱਫਟੀ 7623 ਹੈ ਤੇ ਇਹ ਨਦੀ ਦੇ ਕੰਢੇ ਪਈ ਹੈ। ਬੱਸ ਪੋਖਰਾ ਤੋਂ ਕਾਠਮੰਡੂ ਜਾ ਰਹੀ ਸੀ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

Leave a Reply

Your email address will not be published. Required fields are marked *