ਪਟਿਆਲਾ ‘ਚ ਕਰਨਲ ਬਾਠ ਦੇ ਪ੍ਰਵਾਰ ਵਲੋਂ ਪ੍ਰਦਰਸ਼ਨ, ਭਾਜਪਾ ਆਗੂ ਪਰਨੀਤ ਕੌਰ ਪ੍ਰਦਰਸ਼ਨ ਵਿਚ ਹੋਏ ਸ਼ਾਮਲ

ਪਟਿਆਲਾ, 22 ਮਾਰਚ (ਖਬ਼ਰ ਖਾਸ ਬਿਊਰੋ) :

ਕਈ ਸਾਬਕਾ ਫ਼ੌਜੀ ਵੀ ਪ੍ਰਦਰਸ਼ਨ ਵਿਚ ਸ਼ਾਮਲ

ਲੰਘੇ ਦਿਨੀਂ ਪਟਿਆਲਾ ਵਿਚ ਫ਼ੌਜੀ ਕਰਨਲ ਨਾਲ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮਾਂ ਵਲੋਂ ਕੀਤੀ ਕੁੱਟਮਾਰ ਤੋਂ ਬਾਅਦ ਅੱਜ ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਕਰਨਲ ਦੇ ਪ੍ਰਵਾਰ ਤੇ ਸਾਬਕਾ ਫ਼ੌਜੀਆਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਭਾਜਪਾ ਆਗੂ ਪਰਨੀਤ ਕੌਰ ਵੀ ਪ੍ਰਦਰਸ਼ਨ ਵਿਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਹ ਜੋ ਵੀ ਹੋਇਆ ਬੇਹੱਦ ਮਾੜਾ ਹੋਇਆ। ਇਸ ਸਬੰਧੀ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਡੀਸੀ ਨਾਲ ਮੁਲਾਕਾਤ ਕੀਤੀ ਅਤੇ ਇਸ ਸਬੰਧੀ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ  ਧਰਨੇ ਨੂੰ ਸੰਬੋਧਨ ਕਰਦਿਆਂ ਕਰਨਲ ਬਾਠ ਦੀ ਪਤਨੀ ਨੇ ਕਿਹਾ ਕਿ  ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ ਅਸੀਂ ਉਦੋ ਤੱਕ ਸੰਘਰਸ਼ ਜਾਰੀ ਰੱਖਾਂਗੇ। ਉਨ੍ਹਾਂ ਸਰਕਾਰ ਵਲੋਂ ਬਣਾਈ ਸਿੱਟ ਦਾ ਸਵਾਗਤ ਵੀ ਕੀਤਾ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਟ ਵਿਚ  ਸਾਬਕਾ ਫ਼ੌਜੀ ਅਧਿਕਾਰੀ ਨੂੰ ਸ਼ਾਮਲ ਕੀਤਾ ਜਾਵੇ।

ਹੋਰ ਪੜ੍ਹੋ 👉  ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

Leave a Reply

Your email address will not be published. Required fields are marked *