ਪੁਲਿਸ ਨਾਲ ਮੁਕਾਬਲੇ ਬਾਅਦ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਗਿਰਫ਼ਤਾਰ

ਜਲੰਧਰ, 3 ਸਤੰਬਰ (ਖ਼ਬਰ ਖਾਸ ਬਿਊਰੋ)

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਦੌਰਾਨ, ਹੈਮਿਲਟਨ ਟਾਵਰ ਜਲੰਧਰ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਅਸਫਲ ਕੋਸ਼ਿਸ਼ ਕਰਦਿਆਂ ਕਥਿਤ ਗੈਂਗਸਟਰ ਜਸਕਰਨ ਗੁੱਜਰ ਉਰਫ਼ ਕੰਨੂ ਲੱਤ ’ਤੇ ਗੋਲੀ ਵੱਜਣ ਨਾਲ ਫੱਟੜ ਹੋ ਗਿਆ। ਪੁਲਿਸ ਨੇ ਉਕਤ ਦੇ ਕਬਜ਼ੇ ਚੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਗਿਰਫ਼ਤਾਰ ਮੁਲਜ਼ਮ ਕੰਨੂੰ ਗੁੱਜਰ, ਜੋ ਕਿ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਅਹਿਮ ਕਾਰਕੁੰਨ ਹੈ, ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੰਗਲਵਾਰ ਨੂੰ ਗੜ੍ਹਸ਼ੰਕਰ ਦੇ ਰਾਮਪੁਰ ਬਿਲਰਾਂ ਤੋਂ ਗਿਰਫ਼ਤਾਰ ਕੀਤਾ ਹੈ।

ਹੋਰ ਪੜ੍ਹੋ 👉  ਰੁੱਤ ਵਾਅਦਿਆਂ ਦੀ ਆਈ, ਵੜਿੰਗ ਨੇ ਕੀਤਾ ਕੱਚੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਪੱਕਾ ਕਰਨ ਦਾ ਵਾਅਦਾ

ਇਹ ਕਾਰਵਾਈ, ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਹੋਰ ਮੈਂਬਰ ਨਵੀਨ ਉਰਫ ਕਾਕਾ ਦੀੰ ਲਾਜਪਤ ਨਗਰ ਵਿਖੇ, 27 ਅਗਸਤ ਨੂੰ , ਸੰਖੇਪ ਮੁਕਾਬਲੇ ਉਪਰੰਤ ਹੋਈ ਗ੍ਰਿਫਤਾਰੀ ਤੋਂ ਥੋੜ੍ਹਾ ਸਮੇਂ ਬਾਅਦ ਅਮਲ ਵਿਚ ਲਿਆਂਦੀ ਗਈ ਹੈ। ਗੌਰਤਲਬ ਹੈ ਕਿ ਗਿਰਫ਼ਤਾਰੀ ਦੌਰਾਨ ਕਾਕਾ ਦੇ ਕਬਜ਼ੇ ਚੋਂ ਇੱਕ ਪਿਸਤੌਲ ਅਤੇ 1 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕੰਨੂੰ ਗੁੱਜਰ ਦੇ ਖੁਲਾਸੇ ਤੋਂ ਬਾਅਦ, ਜਲੰਧਰ ਕਮਿਸ਼ਨਰੇਟ ਦੀ ਪੁਲਿਸ ਟੀਮ ਵੱਲੋਂ ਮੁਲਜ਼ਮ ਨੂੰ ਜਲੰਧਰ ਦੇ ਹੈਮਿਲਟਨ ਟਾਵਰ ਦੇ ਪਿਛਲੇ ਪਾਸੇ ਸਥਿਤ ਉਸ ਸੁੰਨਸਾਨ ਜਗ੍ਹਾ ’ਤੇ ਲਿਜਾਇਆ ਗਿਆ, ਜਿੱਥੇ ਉਸ ਨੇ ਹਥਿਆਰ ਅਤੇ ਗੋਲੀ -ਸਿੱਕਾ ਲੁਕਾਉਣ ਦਾ ਦਾਅਵਾ ਕੀਤਾ ਸੀ।

ਹੋਰ ਪੜ੍ਹੋ 👉  ਰਾਜਸਥਾਨ ਦੀ ਗਾਇਤ੍ਰੀ ਬਿਸ਼ਨੋਈ ਨੇ ਖੁਦ ਹੀ ਖੋਲ ਦਿੱਤੀ ਸਰਕਾਰ ਦੀ ਪੋਲ-ਮਜੀਠੀਆ

ਉਹਨਾਂ ਨੇ ਦੱਸਿਆ, ‘‘ ਦੱਸੇ ਸਥਾਨ ’ਤੇ ਪੁੱਜਣ ’ਤੇ, ਗੈਂਗਸਟਰ ਨੇ ਪਿਸਤੌਲ, ਜੋ ਕਿ ਮੌਕੇ ਤੋਂ ਬਰਾਮਦ ਹੋਈ ਹੈ, ਦੀ ਵਰਤੋਂ ਕਰਦਿਆਂ ਗੋਲੀ ਚਲਾ ਕੇ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਟੀਮ ਨੇ ਉਸ ਨੂੰ ਰੋਕਣ ਲਈ ਜਵਾਬੀ ਗੋਲੀਬਾਰੀ ਕੀਤੀ।’’ ਇਸ ਮੁਕਾਬਲੇ ’ਚ ਦੋਸ਼ੀ ਦੇ ਗੋਲੀ ਵੱਜੀ ਤੇ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਫਿਲਹਾਲ ਉਕਤ ਮੁਲਜ਼ਮ ਜ਼ੇਰੇ-ਇਲਾਜ ਹੈ।

ਪੁਲਿਸ ਕਮਿਸ਼ਨਰ (ਸੀ.ਪੀ.) ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੌਕੇ ਤੋ ਕੁੱਲ ਅੱਠ ਪਿਸਤੌਲ ਜਿੰਨ੍ਹਾਂ ਵਿੱਚ ਸੱਤ .32 ਬੋਰ ਅਤੇ ਇੱਕ .30 ਬੋਰ ਸ਼ਾਮਲ ਹਨ ਸਮੇਤ 55 ਜਿੰਦਾ ਕਾਰਤੂਸ ਅਤੇ 8 ਮੈਗਜ਼ੀਨ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਗਿਰਫਤਾਰ ਕੀਤੇ ਗਏ ਦੋਸ਼ੀ ਘਿਨਾਉਣੇ ਅਪਰਾਧ ਨਾਲ ਸਬੰਧਤ ਲਗਭਗ ਅੱਠ ਐਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਘਟਨਾ ਦੀ ਫੋਰੈਂਸਿਕ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਬੋਲੇ,ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ;7-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਮੀਟਿੰਗਾਂ ਕਰੇਗੀ

ਇਸ ਸਬੰਧੀ ਐਫਆਈਆਰ ਨੰਬਰ 128 ਮਿਤੀ 12.08.2024 ਅਧੀਨ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਮੁਕੱਦਮਾ ਪਹਿਲਾਂ ਹੀ ਦਰਜ ਹੈ। ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ ’ਚ ਜੱਗੂ ਭਗਵਾਨਪੁਰੀਆ ਗੈਂਗ ਦੇ ਕੁੱਲ 10 ਸਾਥੀਆਂ ਨੂੰ 16 ਹਥਿਆਰਾਂ ਸਮੇਤ ਗਿਰਫਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *