ਪ੍ਰਤਾਪ ਸਿੰਘ ਬਾਜਵਾ ਨੂੰ ਡਰਾ ਧਮਕਾ ਕੇ ਮੁੱਖ ਮੰਤਰੀ ਪੰਜਾਬ ਕਾਂਗਰਸ ਪਾਰਟੀ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ — ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ, 14  ਅਪ੍ਰੈਲ (ਖ਼ਬਰ ਖਾਸ ਬਿਊਰੋ)

ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ ਕੇਸ ਦਰਜ ਕਰਨ ਨੂੰ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਦੱਸਿਆ।

ਪੰਜਾਬ ਦੇ ਇਤਿਹਾਸ ਵਿੱਚ ਵਿਰੋਧੀ ਧਿਰ ਦੇ ਨੇਤਾ ਨਾਲ‌ ਅਜਿਹਾ ਵਿਹਾਰ ਪਹਿਲੀ ਵਾਰ ਦੇਖਿਆ ਹੈ । ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ ਲ‌ਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਬੁਰੀ ਤਰਾਂ ਫੇਲ੍ਹ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਝੂਠਾ ਕੇਸ ਦਰਜ ਕਰਕੇ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਜਿਹੀਆਂ ਕਾਰਵਾਈਆਂ ਕਰਕੇ ਕਾਂਗਰਸ ਪਾਰਟੀ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ ਅਤੇ ਪੰਜਾਬ ਦੇ ਕਾਂਗਰਸੀ ਪ੍ਰਤਾਪ ਸਿੰਘ ਬਾਜਵਾ ਖਿਲਾਫ ਕੀਤੀ ਗਈ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦਾ ਡੱਟ ਕੇ ਵਿਰੋਧ ਕਰਨਗੇ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਪ੍ਰਤਾਪ ਸਿੰਘ ਬਾਜਵਾ ਖਿਲਾਫ ਦਰਜ਼ ਕੀਤੇ ਝੂਠੇ ਕੇਸ ਵਾਪਿਸ ਲੈਣ ਲ‌ਈ ਮੁੱਖ ਮੰਤਰੀ ਪੰਜਾਬ ਦੇ ਨੱਕ ਵਿੱਚ ਦਮ ਕਰ ਦੇਣਗੇ ਅਤੇ ਆਮ ਆਦਮੀ ਪਾਰਟੀ ਦੀਆਂ ਨਾਕਾਮੀਆਂ ਨੂੰ ਪੰਜਾਬ ਦੀ ਜਨਤਾ ਦੀ ਕਚਹਿਰੀ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਉਠਾਉਣਗੇ

ਹੋਰ ਪੜ੍ਹੋ 👉  ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Leave a Reply

Your email address will not be published. Required fields are marked *