ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਚੰਡੀਗੜ੍ਹ, 9 ਅਪ੍ਰੈਲ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋ ਵੱਧ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ਵ ਹੋਮਿਓਪੈਥੀ ਦਿਵਸ ਮੌਕੇ ਲੁਧਿਆਣਾ ਜ਼ਿਲ੍ਹੇ ਵਿੱਚ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਸਥਾਪਨਾ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਵਿਸ਼ਵ ਹੋਮਿਓਪੈਥੀ ਦਿਵਸ 10 ਅਪ੍ਰੈਲ ਨੂੰ ਹੋਮਿਓਪੈਥੀ ਦੇ ਪਿਤਾ ਡਾ. ਸੈਮੂਅਲ ਹੈਨੇਮੈਨ ਦੇ ਜਨਮ ਦਿਵਸ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ।ਸਿਹਤ ਮੰਤਰੀ ਵੱਲੋਂ ਇਹ ਐਲਾਨ ਪੰਜਾਬ ਹੋਮਿਓਪੈਥੀ ਵਿਭਾਗ ਵੱਲੋਂ ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ।

ਹੋਰ ਪੜ੍ਹੋ 👉  ਇਸ਼ਤਿਹਾਰਾਂ ਵਿੱਚ ਸਰਪਲੱਸ, ਜ਼ਮੀਨ ‘ਤੇ ਬਿਜਲੀ ਗਾਇਬ: ਕੇਵਲ ਸਿੰਘ ਢਿੱਲੋਂ

ਹੋਮਿਓਪੈਥੀ ਨੂੰ ਸੰਭਾਲ ਕੇ ਰੱਖਣ ਅਤੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਡਾ. ਬਲਬੀਰ ਸਿੰਘ ਨੇ ਹੋਮਿਓਪੈਥਿਕ ਡਾਕਟਰਾਂ ਅਤੇ ਮਾਹਿਰਾਂ ਨੂੰ ਇਸ ਰਵਾਇਤੀ ਦਵਾਈ ਪ੍ਰਣਾਲੀ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਇਸ ਕਾਲਜ ਦੀ ਉਸਾਰੀ ਲਈ ਆਵਾਜ਼ ਉਠਾਉਣ ਸਬੰਧੀ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਕਾਲਜ ਪੰਜਾਬ ਭਰ ਵਿੱਚ ਹੋਮਿਓਪੈਥਿਕ ਇਲਾਜ ਦੇ ਪ੍ਰਚਾਰ ਲਈ ਮੁੱਖ ਸੰਸਥਾ ਵਜੋਂ ਕੰਮ ਕਰੇਗਾ।

ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਹੋਮਿਓਪੈਥੀ ਵਿਭਾਗ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦੇ ਹੋਏ ਸਿਹਤ ਮੰਤਰੀ ਨੇ ਭਵਿੱਖ ਵਿੱਚ ਇਸ ਕਾਲਜ ਨੂੰ ਇੱਕ ਪੋਸਟ ਗ੍ਰੈਜੂਏਟ ਸੰਸਥਾ ਵਿੱਚ ਅਪਗ੍ਰੇਡ ਕਰਨ ਦੇ ਆਪਣੇ ਦ੍ਰਿਸ਼ਟੀਕੋਣ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਹੋਮਿਓਪੈਥੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਵੀ ਭਰਿਆ ਜਾਵੇਗਾ ਅਤੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਪ੍ਰਸਿੱਧ ਹੋਮਿਓਪੈਥੀ ਮਾਹਿਰ ਡਾ. ਏ.ਐਸ. ਮਾਨ ਅਤੇ ਡਾ. ਅਵਤਾਰ ਸਿੰਘ ਨੇ ਵੀ ਹੋਮਿਓਪੈਥੀ ਵਿੱਚ ਨਵੀਆਂ ਡਾਕਟਰੀ ਪਹਿਲਕਦਮੀਆਂ ਅਤੇ ਸਫਲਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਹੋਰ ਪੜ੍ਹੋ 👉  'ਆਪ' ਸਰਕਾਰ ਨੇ ਮਨਰੇਗਾ 'ਤੇ ਯੂ-ਟਰਨ ਲੈ ਕੇ ਮਜ਼ਦੂਰਾਂ ਅਤੇ ਯੂਰੀਆ ਘਪਲੇ ਰਾਹੀਂ ਕਿਸਾਨਾਂ ਨਾਲ ਕੀਤਾ ਧੋਖਾ: ਰੰਧਾਵਾ

ਇਹ ਪਹਿਲਕਦਮੀਆਂ, ਹੋਮਿਓਪੈਥੀ ਵਿਭਾਗ ਦੇ ਵਿਕਾਸ ਅਤੇ ਬਿਹਤਰ ਕਾਰਜਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਬਹੁ-ਪੱਖੀ ਪਹੁੰਚ ਨੂੰ ਅਪਣਾਉਂਦਿਆਂ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਿਭਾਗ ਨੂੰ ਇੱਕ ਪ੍ਰਮੁੱਖ ਸੰਸਥਾ ਵਜੋਂ ਸਥਾਪਤ ਕਰਨਗੀਆਂ।

ਇਸ ਸਮਾਗਮ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਆਯੂਸ਼ ਕਮਿਸ਼ਨਰ ਦਿਲਰਾਜ ਸਿੰਘ, ਪੰਜਾਬ ਹੋਮਿਓਪੈਥਿਕ ਕੌਂਸਲ ਦੇ ਪ੍ਰਧਾਨ ਡਾ. ਟੀ.ਪੀ. ਸਿੰਘ, ਆਯੁਰਵੇਦ ਦੇ ਡਾਇਰੈਕਟਰ ਡਾ. ਰਵੀ ਕੁਮਾਰ ਡੁਮਰਾ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਧਿਕਾਰੀ (ਡੀ.ਐਚ.ਓ.), ਹੋਮਿਓਪੈਥਿਕ ਮੈਡੀਕਲ ਅਧਿਕਾਰੀ (ਐਚ.ਐਮ.ਓ.) ਅਤੇ ਰਾਜ ਭਰ ‘ਚੋਂ ਵਿਭਾਗ ਦਾ ਹੋਰ ਸਟਾਫ਼ ਮੌਜੂਦ ਸੀ। ਇਹ ਪ੍ਰੋਗਰਾਮ ਪੰਜਾਬ ਹੋਮਿਓਪੈਥੀ ਵਿਭਾਗ ਦੇ ਡਾਇਰੈਕਟਰ ਡਾ. ਹਰਿੰਦਰ ਪਾਲ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ।

Leave a Reply

Your email address will not be published. Required fields are marked *