ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

 

* ਇੱਕ ਵੀ ਪਸ਼ੂ ਟੀਕਾਕਰਨ ਤੋਂ ਨਾ ਰਹੇ ਵਾਂਝਾ, ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼

• ਮੂੰਹ-ਖੁਰ ਤੇ ਗਲਘੋਟੂ ਵਿਰੋਧੀ ਟੀਕਾਕਰਨ ਮੁਹਿੰਮ 30 ਜੂਨ ਨੂੰ ਹੋਵੇਗੀ ਸਮਾਪਤ

ਚੰਡੀਗੜ੍ਹ, 23 ਜੂਨ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ।

ਹੋਰ ਪੜ੍ਹੋ 👉  ਵਿਜੀਲੈਂਸ ਬਿਊਰੋ ਨੇ ਇਕ ਸਾਲ ਵਿਚ  1111 ਮੁਲਜ਼ਮ ਕੀਤੇ ਗ੍ਰਿਫ਼ਤਾਰ

ਪਸ਼ੂਆਂ ਨੂੰ ਅਜਿਹੀਆਂ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਰੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਵੀ ਪਸ਼ੂ ਟੀਕਾਕਰਨ ਖੁਣੋ ਨਾ ਰਹਿ ਜਾਵੇ ਕਿਉਂਕਿ ਇਹ ਬਿਮਾਰੀਆਂ ਪਸ਼ੂਆਂ ਦੀ ਸਰੀਰਕ ਸਮਰੱਥਾ ਦੇ ਨਾਲ ਦੁੱਧ ਦੀ ਪੈਦਾਵਾਰ ਵੀ ਘਟਾਉਂਦੀਆਂ ਹਨ।

ਹੋਰ ਪੜ੍ਹੋ 👉  ਗੁਰੂ ਰਵਿਦਾਸ ਤੇ ਕਬੀਰ ਨੇ ਜਾਤ ਪਾਤ ਵਿਚ ਡੁੱਬ ਰਹੇ ਸਮਾਜ ਨੂੰ ਕ੍ਰਾਂਤੀਕਾਰੀ ਬਲ ਬਖ਼ਸ਼ਿਆ : ਕਰਨਲ ਪ੍ਰਿਥਵੀ ਰਾਜ ਕੁਮਾਰ

ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 90 ਫੀਸਦੀ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਤੋਂ ਅਤੇ 85.3 ਫੀਸਦੀ ਪਸ਼ੂਆਂ ਨੂੰ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਵੈਕਸੀਨ ਸੂਬੇ ਦੀਆਂ ਸਾਰੀਆਂ ਵੈਟਰਨਰੀ ਸੰਸਥਾਵਾਂ ਵਿੱਚ ਉਪਲਬਧ ਹਨ ਅਤੇ ਕੋਈ ਵੀ ਪਸ਼ੂ ਪਾਲਕ ਟੀਕਾਕਰਨ ਲਈ ਆਪਣੀ ਨੇੜਲੀ ਵੈਟਰਨਰੀ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਟੀਕਾਕਰਨ ਮੁਹਿੰਮ ਨਾਲ ਜੁੜੇ ਫੀਲਡ ਸਟਾਫ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਟੀਕਾਕਰਨ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਲ ਸਬੰਧਤ ਐਕਟ ਨੂੰ ਰੱਦ ਕਰਨਾ ਸਿੱਖ ਭਾਈਚਾਰੇ ਦੀ ਵੱਡੀ ਜਿੱਤ

Leave a Reply

Your email address will not be published. Required fields are marked *