ਪੰਜਾਬ ਵੱਲੋਂ ਦੂਜੀ ਹਰੀ ਕ੍ਰਾਂਤੀ ਨੂੰ ਹੁਲਾਰਾ: ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 14 ਮਈ (ਖਬਰ ਖਾਸ ਬਿਊਰੋ)

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਵੀਰਵਾਰ (15ਮਈ) ਤੋਂ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਸ਼ੁਰੂ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦੇ ਰਹੀ ਹੈ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 10 ਮਈ ਤੋਂ 30 ਜੂਨ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਡੀ.ਐਸ.ਆਰ. ਸਕੀਮ ਲਈ ਰਜਿਸਟਰ ਕਰ ਸਕਦੇ ਹਨ।

ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਾਸਮਤੀ ਕਾਸ਼ਤਕਾਰ ਵੀ ਡੀ.ਐਸ.ਆਰ. ਤਕਨੀਕ ਅਪਣਾਉਣ ਅਤੇ ਇਸ ਸੀਜ਼ਨ ਤੋਂ ਪ੍ਰਤੀ ਏਕੜ 1500 ਰੁਪਏ ਦਾ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰ ਸਕਦੇ ਹਨ।

ਸੂਬਾ ਸਰਕਾਰ ਨੇ ਸਾਉਣੀ ਸੀਜ਼ਨ ਸਾਲ 2024 ਦੌਰਾਨ ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 21,338 ਕਿਸਾਨਾਂ ਨੂੰ 29.02 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਦੱਸਣਯੋਗ ਹੈ ਕਿ ਸਾਲ 2024 ਵਿੱਚ 2.53 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ, ਜੋ ਕਿ ਸਾਲ 2023 ਵਿੱਚ 1.72 ਲੱਖ ਏਕੜ ਦੇ ਮੁਕਾਬਲੇ 47 ਫ਼ੀਸਦ ਦੇ ਵਾਧੇ ਨੂੰ ਦਰਸਾਉਂਦੀ ਹੈ।

ਹੋਰ ਪੜ੍ਹੋ 👉  ਇਸ਼ਤਿਹਾਰਾਂ ਵਿੱਚ ਸਰਪਲੱਸ, ਜ਼ਮੀਨ ‘ਤੇ ਬਿਜਲੀ ਗਾਇਬ: ਕੇਵਲ ਸਿੰਘ ਢਿੱਲੋਂ

ਉਨ੍ਹਾਂ ਦੱਸਿਆ ਕਿ ਬਾਸਮਤੀ ਸਮੇਤ ਝੋਨੇ ਦੀ ਸਿੱਧੀ ਬਿਜਾਈ ਅਧੀਨ ਖੇਤਾਂ ਦੀ ਤਸਦੀਕ 1 ਜੁਲਾਈ ਤੋਂ 15 ਜੁਲਾਈ, 2025 ਤੱਕ ਕੀਤੀ ਜਾਵੇਗੀ।

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸਨੂੰ ਪੰਜਾਬ ਦੀ ਖੇਤੀਬਾੜੀ ਲਈ ਵਿਸ਼ੇਸ਼ ਉਪਲਬਧੀ ਦੱਸਦਿਆਂ ਕਿਹਾ ਕਿ ਇਹ ਵਿਧੀ ਰਵਾਇਤੀ ਝੋਨੇ ਦੀ ਕਾਸ਼ਤ ਦੇ ਮੁਕਾਬਲੇ ਵਧੇਰੇ ਲਾਹੇਵੰਦ ਹੈ, ਜਿਸ ਨਾਲ 15-20 ਫ਼ੀਸਦ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਇਹ ਕਦਮ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਹਿਮ ਹੈ ਅਤੇ ਇਸਦੇ ਨਾਲ ਹੀ ਮਜ਼ਦੂਰੀ ਲਾਗਤ ਲਗਭਗ 3500 ਰੁਪਏ ਪ੍ਰਤੀ ਏਕੜ ਘਟੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਤਾਵਰਣ-ਅਨੁਕੂਲ ਵਿਧੀ ਨੂੰ ਅਪਣਾਉਣ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ।

ਹੋਰ ਪੜ੍ਹੋ 👉  ਆਪ ਦੇ ਮੰਤਰੀ ਅਤੇ ਵਿਧਾਇਕ 29 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ

Leave a Reply

Your email address will not be published. Required fields are marked *