ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 6 ਜੂਨ (ਖ਼ਬਰ ਖਾਸ ਬਿਊਰੋ)

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਹੋਰ ਪੜ੍ਹੋ 👉  ਗੁਰੂ ਰਵਿਦਾਸ ਤੇ ਕਬੀਰ ਨੇ ਜਾਤ ਪਾਤ ਵਿਚ ਡੁੱਬ ਰਹੇ ਸਮਾਜ ਨੂੰ ਕ੍ਰਾਂਤੀਕਾਰੀ ਬਲ ਬਖ਼ਸ਼ਿਆ : ਕਰਨਲ ਪ੍ਰਿਥਵੀ ਰਾਜ ਕੁਮਾਰ

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਬਰਨਾਲਾ ਦੇ 94, ਬਠਿੰਡਾ ਦੇ 219, ਫਰੀਦਕੋਟ ਦੇ 80, ਫਤਹਿਗੜ੍ਹ ਸਾਹਿਬ ਦੇ 41, ਫਾਜਿਲਕਾ ਦੇ 137, ਗੁਰਦਾਸਪੁਰ ਦੇ 135, ਹੁਸ਼ਿਆਰਪੁਰ ਦੇ 602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਜਿਲ੍ਹਾਂ ਮਾਨਸਾ ਦੇ 254, ਮੋਗਾ ਦੇ 64, ਸ੍ਰੀ ਮੁਕਤਸਰ ਸਾਹਿਬ ਦੇ 43, ਪਟਿਆਲਾ ਦੇ 616, ਪਠਾਨਕੋਟ ਦੇ 127, ਐਸ.ਏ.ਐਸ.ਨਗਰ ਦੇ 200, ਸੰਗਰੂਰ ਦੇ 288, ਮਾਲੇਰਕੋਟਲਾ ਦੇ 16 ਅਤੇ ਜਿਲ੍ਹਾ ਤਰਨਤਾਰਨ ਦੇ 141 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਹੋਰ ਪੜ੍ਹੋ 👉  ਵਿਜੀਲੈਂਸ ਬਿਊਰੋ ਨੇ ਇਕ ਸਾਲ ਵਿਚ  1111 ਮੁਲਜ਼ਮ ਕੀਤੇ ਗ੍ਰਿਫ਼ਤਾਰ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਹੋਰ ਪੜ੍ਹੋ 👉  ਇਸ਼ਤਿਹਾਰਾਂ ਵਿੱਚ ਸਰਪਲੱਸ, ਜ਼ਮੀਨ ‘ਤੇ ਬਿਜਲੀ ਗਾਇਬ: ਕੇਵਲ ਸਿੰਘ ਢਿੱਲੋਂ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Leave a Reply

Your email address will not be published. Required fields are marked *