ਬਾਜਵਾ ਦੀ ਭੂਮਿਕਾ ਗੈਰ-ਜ਼ਿੰਮੇਵਾਰਾਨਾ: ਭਗਵੰਤ ਮਾਨ

ਪਟਿਆਲਾ, 14  ਅਪ੍ਰੈਲ (ਖ਼ਬਰ ਖਾਸ ਬਿਊਰੋ)

Punjab news ਅੰਬੇਦਕਰ ਜੈਅੰਤੀ ਮੌਕੇ ਪੰਜਾਬੀ ਯੂਨੀਵਰਸਿਟੀ ਵਿੱਚ ਰਾਜ ਪੱਧਰੀ ਸਮਾਗਮ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਗੈਰ-ਜ਼ਿੰਮੇਵਾਰਾਨਾ ਭੂਮਿਕਾ ਨਿਭਾ ਰਹੇ ਹਨ।

ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬੰਬਾਂ ਵਾਲੀ ਕੋਈ ਗੱਲ ਹੁੰਦੀ ਤਾਂ ਕੇਂਦਰ ਤੇ ਪੰਜਾਬ ਦੀਆਂ ਏਜੰਸੀਆਂ ਇਕ ਦੂਜੇ ਨਾਲ ਰਾਬਤਾ ਜ਼ਰੂਰ ਕਰਦੀਆਂ, ਪਰ ਅਜਿਹਾ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਾਜਵਾ ਨੇ ਦਹਿਸ਼ਤ ਫੈਲਾਉਣ ਲਈ ਅਜਿਹਾ ਕੀਤਾ ਹੈ ਜਾਂ ਫਿਰ ਉਹ ਕੋਈ ਰਾਜ਼ ਛੁਪਾ ਰਹੇ ਹਨ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਕਾਬਿਲੇਗੌਰ ਹੈ ਕਿ ਪ੍ਰਤਾਪ ਬਾਜਵਾ ਨੇ ਪਿਛਲੇ ਦਿਨੀਂ ਇਕ ਨਿੱਜੀ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ 50 ਬੰਬ ਆਏ ਹਨ, ਜਿਨ੍ਹਾਂ ਵਿਚੋਂ 18 ਚੱਲ ਚੁੱਕੇ ਹਨ ਜਦੋਂਕਿ 32 ਅਜੇ ਚੱਲਣੇ ਬਾਕੀ ਹਨ। ਪੰਜਾਬ ਪੁਲੀਸ ਨੇ ਐਤਵਾਰ ਰਾਤੀਂ ਬਾਜਵਾ ਖਿਲਾਫ਼ ਮੁਹਾਲੀ ਦੇ ਥਾਣੇ ਵਿਚ ਕੇਸ ਦਰਜ ਕੀਤਾ ਹੈ।

Leave a Reply

Your email address will not be published. Required fields are marked *