ਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਤੇ ਇਨੋਵਾ ਡਰਾਈਵਰ ਦੀ ਮੌਤ

ਪਟਿਆਲਾ, 07 ਮਈ (ਖਬਰ ਖਾਸ ਬਿਊਰੋ)

Punjab News – Road Accident: ਇੱਥੇ ਪਟਿਆਲਾ ਸਮਾਣਾ ਰੋਡ ‘ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਦੀ ਮੌਕੇ ‘ਤੇ ਮੌਤ ਹੋ ਗਈ। ਹਾਦਸੇ ਵਿਚ ਕਾਰ ਡਰਾਈਵਰ ਦੀ ਵੀ ਮੌਤ ਹੋ ਗਈ।

ਇਸ ਦੌਰਾਨ 5 ਜਣੇ ਬੁਰੀ ਤਰ੍ਹਾਂ ਜ਼ਖਮੀ ਗਏ ਜਿਨ੍ਹਾਂ ਵਿਚੋਂ 3 ਪਟਿਆਲਾ ਚ ਦਾਖਲ ਹਨ। ਇਹ ਹਾਦਸਾ ਇੱਕ ਟਿੱਪਰ ਅਤੇ ਇਨੋਵਾ ਦਰਮਿਆਨ ਹੋਈ ਟੱਕਰ ਕਾਰਨ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਨੋਵਾ ਕਾਰ ਨੂੰ ਜੇਸੀਬੀ ਮਸ਼ੀਨ ਨਾਲ ਸਿੱਧੀ ਕਰਕੇ ਵਿੱਚੋਂ ਬੱਚਿਆਂ ਨੂੰ ਕੱਢਿਆ ਗਿਆ।

ਹੋਰ ਪੜ੍ਹੋ 👉  ਬਟਾਲਾ ਹਲਕੇ ਦੀਆਂ ਵਾਰਡਾਂ  ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਵਿਸ਼ੇਸ਼ ਕੈਂਪ

Leave a Reply

Your email address will not be published. Required fields are marked *