ਮਲਵਿੰਦਰ ਕੰਗ ਨੇ ਰਾਜਾ ਵੜਿੰਗ ਦੇ ਬਿਆਨ ਦੀ ਕੀਤੀ ਸਖ਼ਤ ਨਿਖੇਧੀ

ਵੜਿੰਗ ਨੂੰ ਕੀਤਾ ਸਵਾਲ- ਕੀ ਤੁਹਾਡਾ ਮਤਲਬ ਇਹ ਹੈ ਕਿ ਜਥੇਦਾਰ ਭਾਜਪਾ ਤੇ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਮੇਸ਼ਾਂ ਤੋਂ ਸਰਵਉਚ ‘ਤੇ ਸਤਕਾਰਯੋਗ ਰਹੇ ਹਨ ਅਤੇ ਸਦਾ ਰਹਿਣਗੇ – ਕੰਗ

ਚੰਡੀਗੜ੍ਹ, 25 ਅਕਤੂਬਰ (ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਥੇਦਾਰ ‘ਤੇ ਦਿੱਤੇ ਵਿਵਾਦਤ ਬਿਆਨਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਕੰਗ ਨੇ ਵੜਿੰਗ ਨੂੰ ਸਵਾਲ ਕਰਦਿਆਂ ਕਿਹਾ ਕੀ ਤੁਹਾਡਾ ਮਤਲਬ ਇਹ ਹੈ ਕਿ ਜਥੇਦਾਰ ਭਾਜਪਾ ਅਤੇ ਸੁਖਬੀਰ ਬਾਦਲ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ?

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਕੰਗ ਨੇ ਕਿਹਾ ਕਿ ਉਨ੍ਹਾਂ ਨੇ ਰਾਜਾ ਵੜਿੰਗ ਦੇ ਉਸ ਬਿਆਨ ਦਾ ਹਵਾਲਾ ਦਿੱਤਾ ਜਿਸ ਵਿੱਚ ਉਹ ਕਹਿ ਰਹੇ ਹਨ, “ਅਕਾਲ ਤਖ਼ਤ ਦੇ ਜਥੇਦਾਰ ਬਾਦਲ ਪਰਿਵਾਰ ਦੀ ਲਿਖੀ ਹੋਈ ਸਕਰਿਪਟ ‘ਤੇ ਕੰਮ ਕਰ ਰਹੇ ਹਨ। ਬਾਦਲ ਪਰਿਵਾਰ ਖੁਦ ਭਾਜਪਾ ਨੂੰ ਜਿਤਾਉਣ ਲਈ ਚੋਣ ਨਹੀਂ ਲੜ ਰਿਹਾ ਕਿਉਂਕਿ ਭਾਜਪਾ ਦਾ ਉਮੀਦਵਾਰ ਮਨਪ੍ਰੀਤ ਬਾਦਲ ਹਨ।

ਕੰਗ ਨੇ ਕਿਹਾ ਕਿ ਭਾਵੇਂ ਰਾਜਾ ਵੜਿੰਗ ਨੇ ਮੁਆਫੀ ਮੰਗ ਲਈ ਹੈ ਪਰ ਉਨ੍ਹਾਂ ਦਾ ਇਹ ਬਿਆਨ ਕਾਂਗਰਸ ਪਾਰਟੀ ਦੇ ਇਰਾਦਿਆਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਨ੍ਹਾਂ ਲੋਕਾਂ ਨੇ ਹਮੇਸ਼ਾ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਿੱਖ ਸੰਸਥਾਵਾਂ ਪ੍ਰਤੀ ਉਨ੍ਹਾਂ ਦੀ ਸੋਚ ਸ਼ੁਰੂ ਤੋਂ ਹੀ ਮਾੜੀ ਰਹੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤੋਪਾਂ ਚਲਾਉਣ ਅਤੇ ਦਰਬਾਰ ਸਾਹਿਬ ‘ਤੇ ਹਮਲਾ ਕਰਨ ਵਾਲੇ ਕਾਂਗਰਸ ਦੇ ਲੋਕ ਹਨ। ਮੈਂ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਬਾਦਲ, ਕਾਂਗਰਸ ਅਤੇ ਬੀਜੇਪੀ, ਤਿੰਨਾਂ ਨੇ ਪੰਥ ਦੇ ਖਿਲਾਫ ਕੰਮ ਕੀਤਾ ਹੈ ਅਤੇ ਦਹਾਕਿਆਂ ਤੱਕ ਮਿਲ ਕੇ ਪੰਜਾਬ ‘ਤੇ ਰਾਜ ਕੀਤਾ ਹੈ।

ਇਹ ਸਭ ਆਪਸ ‘ਚ ਮਿਲੇ ਹੋਏ ਹਨ। ਇਹ ਲੋਕ ਪੰਥ, ਪੰਜਾਬ ਅਤੇ ਸਿੱਖਾਂ ਦੀ ਗੱਲ ਸਿਰਫ਼ ਆਪਣੇ ਸਿਆਸੀ ਲਾਹੇ ਲਈ ਕਰਦੇ ਹਨ। ਪੰਜਾਬ ਦੇ ਲੋਕ ਇਨ੍ਹਾਂ ਨੂੰ ਸਬਕ ਸਿਖਾਉਣਗੇ। ਕੰਗ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਮੇਸ਼ਾ ਸਤਕਾਰਯੋਗ ਰਹੇ ਹਨ ਅਤੇ ਹਮੇਸ਼ਾ ਰਹਿਣਗੇ। ਇਹ ਲੋਕ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ, ਉਨ੍ਹਾਂ ਤੇ ਕੋਈ ਆਂਚ ਨਹੀਂ ਆਵੇਗੀ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Leave a Reply

Your email address will not be published. Required fields are marked *