ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ ’ਤੇ ਮੰਤਰੀਆਂ ਦੀ ਮੀਟਿੰਗ ਸੱਦੀ

ਚੰਡੀਗੜ੍ਹ, 20 ਮਾਰਚ (ਖਬ਼ਰ ਖਾਸ ਬਿਊਰੋ) 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਵੀਰਵਾਰ) ਸ਼ਾਮ ਨੂੰ ਆਪਣੇ ਨਿਵਾਸ ਸਥਾਨ ’ਤੇ ਆਪਣੇ ਮੰਤਰੀਆਂ ਮੀਟਿੰਗ ਸੱਦੀ ਹੈ। ਪੰਜਾਬ ਸਰਕਾਰ ਦੇ ਸੂਤਰਾਂ ਨੇ ‘ਟ੍ਰਿਬਿਊਨ ਸਮੂਹ’ ਨੂੰ ਦੱਸਿਆ ਕਿ ਇਹ ਮੀਟਿੰਗ ਆਉਣ ਵਾਲੇ ਵਿੱਤੀ ਸਾਲ 2025-26 ਲਈ ਬਜਟ ਤਜਵੀਜ਼ਾਂ ’ਤੇ ਚਰਚਾ ਕਰਨ ਲਈ ਸੱਦੀ ਗਈ ਹੈ, ਕਿਉਂਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਭਲਕ ਸ਼ੁੱਕਰਵਾਰ ਤੋਂ ਸ਼ੁਰੂ ਹੋਣਾ ਹੈ।

ਇਸ ਮੀਟਿੰਗ ਵਿੱਚ ਸੂਬਾ ਸਰਕਾਰ ਵੱਲੋਂ ਮੁਜ਼ਾਹਰਾਕਾਰੀ ਕਿਸਾਨ ਯੂਨੀਅਨਾਂ ’ਤੇ ਕੀਤੀ ਗਈ ਕਾਰਵਾਈ ਬਾਰੇ ਵੀ ਚਰਚਾ ਕੀਤੇ ਜਾਣ ਦੀ ਉਮੀਦ ਹੈ। ਜਾਣਕਾਰੀ ਅਨੁਸਾਰ ਮੀਟਿੰਗ ਦੇਰ ਸ਼ਾਮ 7:30 ਵਜੇ ਤੈਅ ਕੀਤੀ ਗਈ ਹੈ। ਸੂਬਾ ਸਰਕਾਰ ਇਸ ਮੁੱਦੇ ਨਾਲ ਸਬੰਧਤ ਸਾਰੀ ਕਾਰਵਾਈ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ।

ਹੋਰ ਪੜ੍ਹੋ 👉  ਬਟਾਲਾ ਹਲਕੇ ਦੀਆਂ ਵਾਰਡਾਂ  ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਵਿਸ਼ੇਸ਼ ਕੈਂਪ

ਉਧਰ ਸੂਬਾ ਸਰਕਾਰ ਨੇ ਖਨੌਰੀ ਦੇ ਹਨੂੰਮਾਨ ਪੈਲੇਸ ਨੂੰ ਆਰਜ਼ੀ ਜੇਲ੍ਹ ਵਿੱਚ ਤਬਦੀਲ ਕੀਤਾ ਹੈ। ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਲਗਭਗ 250 ਕਿਸਾਨਾਂ ਨੂੰ ਫੜ ਕੇ ਨਜ਼ਰਬੰਦ ਕੀਤਾ ਗਿਆ ਹੈ। ਹਨੂੰਮਾਨ ਪੈਲੇਸ ਨੂੰ 25 ਮਾਰਚ ਤੱਕ ਜੇਲ੍ਹ ਵਜੋਂ ਵਰਤਿਆ ਜਾ ਸਕਦਾ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਵੱਖ-ਵੱਖ ਵੀਡੀਓ ਸੰਦੇਸ਼ ਜਾਰੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਭਰਮ ਵਿੱਚ ਨਾ ਆਉਣ ਅਤੇ ਇਸ ਦੀ ਬਜਾਏ ਸੂਬੇ ਨੂੰ ਨਸ਼ਾ ਵਿਰੋਧੀ ਮੁਹਿੰਮ ‘ਤੇ ਧਿਆਨ ਕੇਂਦਰਿਤ ਕਰਨ ਵਿੱਚ ਮਦਦ ਕਰਨ।

ਹੋਰ ਪੜ੍ਹੋ 👉  ’ਪੰਜਾਬ ਬਚਾਓ, ਸਰਦਾਰ ਸੁਖਬੀਰ ਸਿੰਘ ਬਾਦਲ ਲਿਆਓ’ ਮੁਹਿੰਮ 17 ਫਰਵਰੀ ਤੋਂ ਸ਼ੁਰੂ ਕਰੇਗਾ ਅਕਾਲੀ ਦਲ

Leave a Reply

Your email address will not be published. Required fields are marked *