ਮੰਦਰ ਕੋਲ ਬੰਬ ਧਮਾਕੇ ਕਾਰਨ ਬਣਿਆ ਸਹਿਮ ਤੇ ਤਣਾਅ ਵਾਲਾ ਮਾਹੌਲ

ਅੰਮ੍ਰਿਤਸਰ, 15 ਮਾਰਚ (ਖਬ਼ਰ ਖਾਸ ਬਿਊਰੋ)

ਇੱਥੇ ਖੰਡ ਵਾਲਾ ਇਲਾਕੇ ਵਿੱਚ ਬੀਤੀ ਰਾਤ ਇੱਕ ਮੰਦਰ ਦੇ ਕੋਲ ਹੋਏ ਧਮਾਕੇ ਦੇ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਵਾਲਾ ਮਾਹੌਲ ਹੈ। ਇਹ ਵਿਸਫੋਟਕ ਸਮੱਗਰੀ ਕਥਿਤ ਤੌਰ ’ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਮੰਦਰ ’ਤੇ ਸੁੱਟੀ ਗਈ। ਇਸ ਸਬੰਧੀ ਗਤੀਵਿਧੀ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੈ।

ਇਹ ਘਟਨਾ 14 ਅਤੇ 15 ਮਾਰਚ ਦੀ ਦਰਮਿਆਨੀ ਰਾਤ ਦੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਦਿਖਾਈ ਦਿੱਤਾ ਹੈ ਕਿ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਮੰਦਰ ਦੀ ਇਮਾਰਤ ਤੇ ਕੋਈ ਚੀਜ਼ ਸੁੱਟੀ ਗਈ, ਜਿਸ ਤੋਂ ਬਾਅਦ ਵਿਸਫੋਟ ਹੁੰਦਾ ਹੈ। ਧਮਾਕੇ ਵੇਲੇ ਮੰਦਰ ਦਾ ਪੁਜਾਰੀ ਅਤੇ ਉਸ ਦਾ ਪਰਿਵਾਰ ਉਪਰਲੀ ਮੰਜ਼ਿਲ ’ਤੇ ਸਨ। ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਧਮਾਕੇ ਕਾਰਨ ਮੰਦਰ ਦੀ ਇੱਕ ਕੰਧ ਨੂੰ ਨੁਕਸਾਨ ਪੁੱਜਾ ਹੈ।

ਹੋਰ ਪੜ੍ਹੋ 👉  ਗੁਰੂ ਰਵਿਦਾਸ ਤੇ ਕਬੀਰ ਨੇ ਜਾਤ ਪਾਤ ਵਿਚ ਡੁੱਬ ਰਹੇ ਸਮਾਜ ਨੂੰ ਕ੍ਰਾਂਤੀਕਾਰੀ ਬਲ ਬਖ਼ਸ਼ਿਆ : ਕਰਨਲ ਪ੍ਰਿਥਵੀ ਰਾਜ ਕੁਮਾਰ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ ਸਨ ਅਤੇ ਜਾਂਚ ਸ਼ੁਰੂ ਕੀਤੀ ਗਈ ਹੈ। ਪਿਛਲੇ ਕੁਝ ਸਮੇਂ ਤੋਂ ਪੁਲੀਸ ਇਮਾਰਤਾਂ ਦੇ ਬਾਹਰ ਅਤੇ ਅੰਦਰ ਧਮਾਕੇ ਹੋਏ ਸਨ ਪਰ ਕਿਸੇ ਧਰਮ ਸਥਾਨ ਦੀ ਇਮਾਰਤ ਵਿੱਚ ਅਜਿਹਾ ਧਮਾਕਾ ਪਹਿਲੀ ਵਾਰ ਹੋਇਆ ਹੈ।

ਸਥਾਨਕ ਲੋਕਾਂ ਨੇ ਆਖਿਆ ਕਿ ਇਹ ਕਾਰਵਾਈ ਆਪਸੀ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਵਾਲੀ ਹੈ। ਧਮਾਕੇ ਕਾਰਨ ਤੇਜ਼ ਆਵਾਜ਼ ਆਈ ਸੀ। ਦੱਸਣ ਯੋਗ ਹੈ ਕਿ ਬੀਤੇ ਕੱਲ੍ਹ ਨਾ ਸਿਰਫ ਇਸ ਇਲਾਕੇ ਦੇ ਵਿੱਚ ਸਗੋਂ ਦੇਸ਼ ਭਰ ਵਿੱਚ ਹੀ ਲੋਕਾਂ ਵੱਲੋਂ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ। ਇਹ ਤਿਉਹਾਰ ਰੰਗਾਂ ਤੇ ਖੁਸ਼ੀਆਂ ਨੂੰ ਸਾਂਝਾ ਕਰਦਿਆਂ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜਬੂਤ ਕਰਨ ਵਾਲਾ ਹੈ।

ਹੋਰ ਪੜ੍ਹੋ 👉  ਵਿਧਾਇਕਾਂ ਵੱਲੋਂ ਬਿਨ੍ਹਾਂ ਪੜ੍ਹੇ ਬੇਅਦਬੀ ਬਿੱਲ ‘ਤੇ ਸਹਿਮਤੀ ਦੇਣਾ ਗੰਭੀਰ ਲਾਪਰਵਾਹੀ : ਢਿੱਲੋਂ

Leave a Reply

Your email address will not be published. Required fields are marked *