’ਯੁੱਧ ਨਸ਼ਿਆਂ ਵਿਰੁੱਧ’ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 21 ਜੂਨ (ਖ਼ਬਰ ਖਾਸ ਬਿਊਰੋ)

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 39,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 112 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,524 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 481 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 501 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਹੋਰ ਪੜ੍ਹੋ 👉  ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 74 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *