ਯੁੱਧ ਨਸ਼ਿਆਂ ਵਿਰੁੱਧ’: 147ਵੇਂ ਦਿਨ, ਪੰਜਾਬ ਪੁਲਿਸ ਨੇ 362 ਥਾਵਾਂ ‘ਤੇ ਕੀਤੀ ਛਾਪੇਮਾਰੀ; 113 ਨਸ਼ਾ ਤਸਕਰ ਕੀਤੇ ਕਾਬੂ


ਚੰਡੀਗੜ੍ਹ, 26 ਜੁਲਾਈ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 147ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 362 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 72 ਐਫਆਈਆਰਜ਼ ਦਰਜ ਕਰਨ ਉਪਰੰਤ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 147 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,527 ਹੋ ਗਈ ਹੈ।

ਇਸ ਛਾਮਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.1 ਕਿਲੋਗ੍ਰਾਮ ਹੈਰੋਇਨ, 1.7 ਕਿਲੋਗ੍ਰਾਮ ਅਫੀਮ, 3115 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਹੋਰ ਪੜ੍ਹੋ 👉  24X7 ਹੜ੍ਹ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ 31 ਮਈ ਤੱਕ ਖੋਜ ਤੇ ਬਚਾਅ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 456 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਹੋਰ ਪੜ੍ਹੋ 👉  ਦਿੱਲੀ ਤੋ ਅੱਜ ਪਹਿਲੀ ਫਲਾਈਟ ਪਹੁੰਚੀ ਹਲਵਾਰਾ ਏਅਰਪੋਰਟ, ਬਿੱਟੂ ਸਮੇਤ ਕਈ ਯਾਤਰੀ ਬਣੇ ਗਵਾਹ

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 77 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *