ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ ‘ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 13 ਸਤੰਬਰ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 196ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 383 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ, 196 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,387 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 1.2 ਕਿਲੋ ਅਫੀਮ, 5 ਕਿਲੋ ਗਾਂਜਾ, 65 ਕਿਲੋ ਭੁੱਕੀ, 1108 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6770 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਹੋਰ ਪੜ੍ਹੋ 👉  ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 418 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 51 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *