ਯੁੱਧ ਨਸ਼ਿਆਂ ਵਿਰੁੱਧ’: 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 19 ਨਵੰਬਰ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 263 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,392 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 1928 ਨਸ਼ੀਲੀਆਂ ਗੋਲੀਆਂ ਅਤੇ 7650 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਹੋਰ ਪੜ੍ਹੋ 👉  ਪੰਜਾਬ ‘ਤੇ ਵੱਧਦਾ ਕਰਜ਼ਾ ਚਿੰਤਾਜਨਕ, ਬੇਲਗਾਮ ਉਧਾਰੀ ਸੂਬੇ ਦੇ ਭਵਿੱਖ ਲਈ ਖਤਰਾ: ਕੇਵਲ ਸਿੰਘ ਢਿੱਲੋਂ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 316 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਹੋਰ ਪੜ੍ਹੋ 👉  ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਨਾਲ ਸਬੰਧਤ ਐਕਟ ਨੂੰ ਰੱਦ ਕਰਨਾ ਸਿੱਖ ਭਾਈਚਾਰੇ ਦੀ ਵੱਡੀ ਜਿੱਤ

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *