ਯੁੱਧ ਨਸ਼ਿਆਂ ਵਿਰੁੱਧ,19880 ਨਸ਼ਾ ਤਸਕਰ ਗ੍ਰਿਫ਼ਤਾਰ; 786 ਕਿਲੋ ਹੈਰੋਇਨ ਅਤੇ 11.5 ਕਰੋੜ ਰੁਪਏ ਬਰਾਮਦ

ਚੰਡੀਗੜ੍ਹ, 1 ਜੁਲਾਈ(ਖ਼ਬਰ ਖਾਸ  ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਨੂੰ ਚਾਰ ਮਹੀਨੇ ਪੂਰੇ ਹੋ ਗਏ ਹਨ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 12135 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 19880 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 786 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਹੋਰ ਪੜ੍ਹੋ 👉  ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ 786 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ, ਪੁਲਿਸ ਟੀਮਾਂ ਨੇ 301 ਕਿਲੋਗ੍ਰਾਮ ਅਫੀਮ, 158 ਕੁਇੰਟਲ ਭੁੱਕੀ, 11 ਕਿਲੋਗ੍ਰਾਮ ਚਰਸ, 300 ਕਿਲੋਗ੍ਰਾਮ ਗਾਂਜਾ, 2.9 ਕਿਲੋਗ੍ਰਾਮ ਆਈਸੀਈ, 27.99 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.58 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

122ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 3.5 ਕਿਲੋ ਅਫੀਮ, 10 ਕਿਲੋ ਭੁੱਕੀ, 13667 ਨਸ਼ੀਲੀਆਂ ਗੋਲੀਆਂ ਅਤੇ 1.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 418 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 428 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 76  ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਹੋਰ ਪੜ੍ਹੋ 👉  ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

Leave a Reply

Your email address will not be published. Required fields are marked *