ਰਾਜਪਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਭਾਵੁਕ ਅਪੀਲ ਕੀਤੀ

ਗੁਰਦਾਸਪੁਰ, 3 ਅਪਰੈਲ (ਖਬ਼ਰ ਖਾਸ ਬਿਊਰੋ)

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਨਸ਼ਿਆਂ ਵਿਰੁੱਧ ਪੈਦਰ ਯਾਤਰਾ ਦੀ ਸ਼ੁਰੂਆਤ ਕੀਤੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਰਾਜਪਾਲ ਕਰਤਾਰਪੁਰ ਲਾਂਘੇ ਤੋਂ ਮਾਰਚ ਦੀ ਅਗਵਾਈ ਕਰ ਰਹੇ ਸਨ, ਜੋ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦਾ ਹਿੱਸਾ ਹੈ।

ਇਸ ਦੌਰਾਨ ਪਾਕਿਸਤਾਨ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਵਾਲੇ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਨ੍ਹਾਂ ਨੂੰ ਇੰਟੀਗ੍ਰੇਟਿਡ ਚੈੱਕ ਪੋਸਟ (ਆਈਸੀਪੀ) ਦੇ ਬਾਹਰ ਲਗਭਗ ਦੋ ਘੰਟੇ ਖੜ੍ਹੇ ਰਹਿਣਾ ਪਿਆ। ਕਟਾਰੀਆ ਦੇ ਭਾਸ਼ਣ ਖਤਮ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਆਈਸੀਪੀ ਦੇ ਅੰਦਰ ਜਾਣ ਲਈ ਕਿਹਾ ਗਿਆ।

ਹੋਰ ਪੜ੍ਹੋ 👉  'ਆਪ' ਸਰਕਾਰ ਨੇ ਮਨਰੇਗਾ 'ਤੇ ਯੂ-ਟਰਨ ਲੈ ਕੇ ਮਜ਼ਦੂਰਾਂ ਅਤੇ ਯੂਰੀਆ ਘਪਲੇ ਰਾਹੀਂ ਕਿਸਾਨਾਂ ਨਾਲ ਕੀਤਾ ਧੋਖਾ: ਰੰਧਾਵਾ

ਫ਼ਤਿਹਗੜ੍ਹ ਚੂੜੀਆਂ ਤੋਂ ਹੋਵੇਗੀ ਦੂਜੇ ਦਿਨ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 4 ਅਪ੍ਰੈਲ ਨੂੰ ਫ਼ਤਿਹਗੜ੍ਹ ਚੂੜੀਆਂ ਵਿਖੇ ਪੈਦਲ ਯਾਤਰਾ ਕਰਕੇ ਸੂਬਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ। ਇਸ ਸਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਪਾਲ ਸ੍ਰੀ ਕਟਾਰੀਆ ਵੱਲੋਂ ਨਸ਼ਿਆਂ ਖ਼ਿਲਾਫ਼ ਦੂਜੇ ਦਿਨ ਦੀ ਪੈਦਲ ਯਾਤਰਾ 4 ਅਪ੍ਰੈਲ ਨੂੰ ਪਿੰਡ ਢਾਂਡਾ ਦੇ ਬੰਦੇਸ਼ਾ ਪੈਲੇਸ ਤੋਂ ਸਵੇਰੇ 6 ਵਜੇ ਸ਼ੁਰੂ ਹੋਵੇਗੀ ਅਤੇ ਇਸ ਦੀ ਸਮਾਪਤੀ ਐੱਸ.ਡੀ. ਕਾਲਜ ਫ਼ਤਿਹਗੜ੍ਹ ਚੂੜੀਆਂ ਵਿਖੇ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੈਦਲ ਯਾਤਰਾ ਵਿਚ ਜ਼ਿਲ੍ਹੇ ਦੇ ਨੌਜਵਾਨ, ਖਿਡਾਰੀ, ਵਿਦਿਆਰਥੀ, ਲੇਖਕ, ਬੁੱਧੀਜੀਵੀ, ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਆਮ ਲੋਕ ਹਿੱਸਾ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਹਿਦ ਲੈਣਗੇ। ਉਨ੍ਹਾਂ ਦੱਸਿਆ ਕਿ ਆਪਣੀ ਯਾਤਰਾ ਦੌਰਾਨ ਮਾਣਯੋਗ ਰਾਜਪਾਲ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ।

ਹੋਰ ਪੜ੍ਹੋ 👉  ਪੰਜਾਬ ‘ਤੇ ਵੱਧਦਾ ਕਰਜ਼ਾ ਚਿੰਤਾਜਨਕ, ਬੇਲਗਾਮ ਉਧਾਰੀ ਸੂਬੇ ਦੇ ਭਵਿੱਖ ਲਈ ਖਤਰਾ: ਕੇਵਲ ਸਿੰਘ ਢਿੱਲੋਂ

Leave a Reply

Your email address will not be published. Required fields are marked *